The Summer News
×
Monday, 29 April 2024

ਤੀਆਂ ਮਨਾਉਣ ਸੰਗਰੂਰ ਪਹੁੰਚੀ CM ਮਾਨ ਦੀ ਪਤਨੀ,ਵੇਖੋ ਖੁੱਲ੍ਹ ਕੇ ਪਾਈਆਂ ਬੋਲੀਆਂ ‘ਤੇ ਗਿੱਧਾ

ਸੰਗਰੂਰ, 7 ਅਗਸਤ – ਕੁੱਖ ਅਤੇ ਰੁੱਖ ਨੂੰ ਬਚਾਉਣ ਦੇ ਸੱਦੇ ਨਾਲ ਅੱਜ ਸੰਗਰੂਰ ਜ਼ਿਲ੍ਹੇ ਦੇ ਉੱਚ ਪੁਲਿਸ, ਪ੍ਰਸ਼ਾਸ਼ਨਿਕ, ਜ਼ੁਡੀਸ਼ੀਅਲ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਤੀਆਂ ਤੀਜ ਦੀਆਂ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸੰਗਰੂਰ ਜ਼ਿਲ੍ਹੇ ਦੀਆਂ ਮਹਿਲਾ ਪੁਲਿਸ ਅਫ਼ਸਰਾਂ ਅਤੇ ਪੁਲਿਸ ਅਧਿਕਾਰੀਆਂ ਦੀਆਂ ਧਰਮ ਪਤਨੀਆਂ ਵੱਲੋ ਕਰਵਾਇਆ ਗਿਆ।


ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਸਮਾਗਮ ਦੌਰਾਨ ਪੰਜਾਬ ਦੇ ਰਵਾਇਤੀ ਸਭਿਆਚਾਰ ਨੂੰ ਸੰਭਾਲਣ ਦੀ ਲੋੜ ਉਤੇ ਜੋਰ ਦਿੱਤਾ ਗਿਆ ਅਤੇ ਪੰਜਾਬ ਦੇ ਸਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਵੰਨਗੀਆਂ ਅਤੇ ਲੋਕ ਨਾਚ ਗਿੱਧੇ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਵਧੀਆ ਪੇਸ਼ਕਾਰੀ ਕਰਨ ਵਾਲਿਆਂ ਨੂੰ ਤੀਜ ਕੁਈਨ, ਮ੍ਰਿਗ ਨੈਣੀ, ਹੀਰ ਸਲੇਟੀ, ਚਿੱਟੇ ਦੰਦਾਂ ਦਾ ਹਾਸਾ ਆਦਿ ਟਾਈਟਲ ਨਾਲ ਸਨਮਾਨਿਤ ਕੀਤਾ ਗਿਆ। ਲਗਭਗ ਦੋ ਘੰਟੇ ਚੱਲੇ ਇਸ ਸਭਿਆਚਾਰਕ ਸਮਾਗਮ ਦੌਰਾਨ ਧੀਆਂ ਨੂੰ ਪੰਜਾਬ ਦੇ ਮਾਣਾਂ ਮੱਤੇ ਸਭਿਆਚਾਰ ਨੂੰ ਸੰਭਾਲਣ ਲਈ ਪ੍ਰੇਰਿਆ ਗਿਆ ਅਤੇ ਅਜਿਹੇ ਸਮਾਗਮਾਂ ਦੇ ਨਿਰੰਤਰ ਆਯੋਜਨ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਾ. ਸੁਖਮੀਨ ਕੌਰ ਸਿੱਧੂ ਧਰਮਪਤਨੀ ਸ੍ਰੀ ਮਨਦੀਪ ਸਿੰਘ ਸਿੱਧੂ, ਐਸ ਐਸ ਪੀ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸ਼ਬੀਨਾ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ, ਐਮ ਐਲ ਏ ਲਹਿਰਾ ਦੀ ਧਰਮਪਤਨੀ ਸਮੇਤ ਵੱਡੀ ਗਿਣਤੀ ਹੋਰ ਅਧਿਕਾਰੀਆਂ ਦੀਆਂ ਪਤਨੀਆਂ ਨੇ ਵੀ ਹਿੱਸਾ ਲਿਆ।

ਸਮਾਗਮ ਦੇ ਅਖੀਰ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਗਏ ਸਟਾਲਾਂ ਰਾਹੀਂ ਸਾਰਿਆਂ ਨੂੰ ਬੂਟੇ ਵੀ ਵੰਡੇ ਗਏ।


Story You May Like