The Summer News
×
Thursday, 16 May 2024

PSEB ਵਲੋਂ 10ਵੀਂ ਕਲਾਸ ਦੇ ਨਤੀਜਿਆਂ 'ਚ ਮਾਲਵੇ ਨੇ ਮਾਰੀ ਬਾਜ਼ੀ, ਪਹਿਲੀਆਂ ਦੋ ਪੁਜੀਸ਼ਨਾਂ ਫਰੀਦਕੋਟ ਤੇ ਤੀਸਰੇ ਨੰਬਰ 'ਤੇ ਮਾਨਸਾ

ਮੋਹਾਲੀ, 26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ 10ਵੀਂ ਸ਼੍ਰੇਣੀ ਦੀ ਪ੍ਰੀਖਿਆ ਕਰਵਾਈ ਗਈ ਸੀ। 10ਵੀਂ ਕਲਾਸ ਵਿਚੋਂ ਫਰੀਦਕੋਟ ਜ਼ਿਲ੍ਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਪਿੰਡ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਇਸੇ ਸਕੂਲ ਦੀ ਵਿਦਿਆਰਥਣ ਨਵਜੋਤ ਨੇ 650 ਵਿੱਚੋਂ 648 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਵਾਰ ਰੈਗੂਲਰ ਤੌਰ ਉਤੇ ਕੁੱਲ 2,81,327 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 2,74,400 ਵਿਦਿਆਰਥੀ ਪਾਸ ਹੋਏ ਜੋ 97.53 ਫੀਸਦੀ ਬਣਦੀ ਹੈ। 6171 ਵਿਦਿਆਰਥੀਆਂ ਦੀ ਕੰਪਾਰਟਮੈਂਟ, 653 ਫੇਲ੍ਹ ਹੋਏ ਜਦੋਂ ਕਿ 103 ਵਿਦਿਆਰਥੀਆਂ ਨੇ ਪ੍ਰੀਖਿਆ ਨਹੀਂ ਦਿੱਤੀ।

Story You May Like