ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ
ਆਉਣ ਵਾਲੇ ਦਿਨਾਂ 'ਚ ਪੰਜਾਬ ਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਮੀਹ ਪੈਣ ਦੀ ਜਤਾਈ ਸੰਭਾਵਨਾ
ਪੰਜਾਬ 'ਚ ਅੱਤ ਦੀ ਗਰਮੀ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਬੀਤੀ ਰਾਤ ਸੂਬੇ ਦੇ ਕਈ ਹਿੱਸਿਆਂ ਵਿੱਚ ਬੂੰਦਾ-ਬਾਂਦੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਗੜਬੜੀ ਕਾਰਨ ਪੰਜਾਬ 'ਚ 1 ਤੇ 2 ਜੂਨ ਨੂੰ ਮੀਹ ਪੈ ਸਕਦਾ ਹੈ ਮੌਸਮ ਵਿਭਾਗ ਨੇ 2 ਤੋਂ 3 ਦਿਨਾਂ 'ਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ