The Summer News
×
Saturday, 18 May 2024

ਤੜਕਸਾਰ ਗੈਂਗਸਟਰਾਂ ਨੇ ਚਲਾਇਆਂ ਗੋਲੀਆਂ, ਪੁਲਿਸ ਨੇ ਮੌਕੇ 'ਤੇ ਹੀ ਕੀਤੇ ਕਾਬੂ

ਮੋਗਾ: ਮੋਗਾ ਤੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਅਹਿਮ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲੇ ਦੇ ਹਲਕਾ ਨਿਹਾਲਸਿੰਘਵਾਲਾ ਲੋਪੋ ਲਿੰਕ ਰੋਡ 'ਤੇ ਲੱਕੀ ਪਟਿਆਲ ਗਰੁੱਪ ਦੇ 3 ਗੈਂਗਸਟਰਾਂ ਨੇ ਪੁਲਸ 'ਤੇ ਉਸ ਸਮੇਂ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਪੁਲਸ ਨੂੰ ਗ੍ਰਿਫਤਾਰ ਕਰਨ ਆਈ ਸੀ। ਇਸ ਦੌਰਾਨ ਪੁਲਿਸ ਨੇ ਬਹਾਦਰ ਨਾਲ ਮੁਕਾਬਲਾ ਕੀਤਾ ਅਤੇ ਤਿੰਨ ਗੈਂਗਸਟਰਾਂ ਨੂੰ ਫੜ ਲਿਆ। ਫੜੇ ਗਏ ਗੈਂਗਸਟਰਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਦੱਸ ਦੇਈਏ ਕਿ ਥਾਣਾ ਮੁਖੀ ਵਿਵੇਕ ਸ਼ੀਲ ਸੋਨੀ ਦੀਆਂ ਹਦਾਇਤਾਂ ਤਹਿਤ ਸੀ.ਆਈ.ਏ. ਮੋਗਾ ਦੇ ਦਲਜੀਤ ਸਿੰਘ ਬਰਾੜ ਨੇ ਪੁਲਿਸ ਪਾਰਟੀ ਸਮੇਤ 3 ਗੈਂਗਸਟਰਾਂ ਨੂੰ ਹਿਰਾਸਤ 'ਚ ਲਿਆ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਕਤ ਮਾਮਲਾ ਜਾਂਚ ਦਾ ਵਿਸ਼ਾ ਹੈ।

Story You May Like