The Summer News
×
Tuesday, 20 May 2025

ਗੁਰਦੁਆਰਾ ਸਾਹਿਬ 'ਚ ਨਿਸ਼ਾਨ ਸਾਹਿਬ ਉਤੇ ਚੜ੍ਹਾਏ ਸੁਰਮਈ ਨੀਲੇ ਪੁਸ਼ਾਕੇ

ਅਜਨਾਲਾ , 1 ਅਗਸਤ: ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ ਉੱਪਰ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜਾਏ ਜਾਣ ਉਸੇ ਹੁਕਮ ਤਹਿਤ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਉੱਪਰ ਸੁਰਮਈ ਨੀਲੇ ਰੰਗ ਦੇ ਪੁਸ਼ਾਕੇ ਚੜਾਏ ਗਏ, ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਨਿਸ਼ਾਨ ਸਾਹਿਬ ਤੇ ਸੁਰਮਈ ਨੀਲੇ ਪੁਸ਼ਾਕੇ ਚੜਾਏ ਗਏ ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਹੁਕਮ ਹੋਇਆ ਸੀ, ਉਸ ਨੂੰ ਮੰਨਦੇ ਹੋਏ ਅਸੀਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਸੁਰਮਈ ਨੀਲੇ ਚੜਾਏ ਗਏ ਹਨ।

Story You May Like