The Summer News
×
Monday, 20 May 2024

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦੇਸ਼ ਭਰ 'ਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ NIA ਦੀ ਛਾਪੇਮਾਰੀ, ਜਾਣੋ ਕਿੱਥੇ ਚਲ ਰਹੀ ਰੇਡ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਵੱਡੀ ਕਾਰਵਾਈ ਕੀਤੀ ਹੈ। NIA ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੇ ਸਬੰਧ 'ਚ ਦਿੱਲੀ-ਐੱਨਸੀਆਰ, ਹਰਿਆਣਾ ਅਤੇ ਪੰਜਾਬ 'ਚ ਕਈ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ। ਦਿੱਲੀ ਦੇ ਬਵਾਨਾ ਪਿੰਡ ਵਿੱਚ ਵੀ ਸੋਮਵਾਰ ਸਵੇਰ ਤੋਂ ਗੈਂਗਸਟਰ ਨੀਰਜ ਬਵਾਨੀਆ ਦੇ ਘਰ NIA ਦੀ ਛਾਪੇਮਾਰੀ ਜਾਰੀ ਹੈ।


ਬਵਾਨਾ ਪਿੰਡ ਅਤੇ ਘਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਗਲੀਆਂ 'ਚ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹੁਣ ਤੱਕ ਜੋ ਕੁਝ ਬਰਾਮਦ ਹੋਇਆ ਹੈ, ਉਸ ਦੀ NIA ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਹੁਣ ਤੱਕ ਇਸ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ।


ਦੱਸ ਦੇਈਏ ਕਿ NIA ਦੀ ਟੀਮ ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਪਹੁੰਚੀ ਹੈ ਅਤੇ ਜਾਂਚ ਕਰ ਰਹੀ ਹੈ। ਐਨਆਈਏ ਨੂੰ ਸੂਚਨਾ ਮਿਲੀ ਸੀ ਕਿ ਇਨ੍ਹਾਂ ਗੈਂਗਸਟਰਾਂ ਦੇ ਵਿਦੇਸ਼ੀ ਤਾਕਤਾਂ ਨਾਲ ਸਬੰਧ ਹਨ। ਖਾਲਿਸਤਾਨ ਅਤੇ ਆਈਐਸਆਈ ਨਾਲ ਵੀ ਸਬੰਧ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।

Story You May Like