The Summer News
×
Wednesday, 15 May 2024

ਮੇਲਾ ਮਾਘੀ ਦੇ ਮੱਦੇਨਜ਼ਰ ਨਗਰ ਕੌਂਸਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਕੀਤਾ ਜਾ ਰਿਹਾ ਹੈ ਸੁੰਦਰੀਕਰਨ

ਸ੍ਰੀ ਮੁਕਤਸਰ ਸਾਹਿਬ, 5 ਜਨਵਰੀ : ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਸ਼ਹਿਰ ਵਿੱਚ ਸਫਾਈ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸੇ ਲੜੀ ਤਹਿਤ ਅੱਜ ਸ਼ਹਿਰ ਦੇ ਬਾਜ਼ਾਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਨਗਰ ਕੌਂਸਲ ਵੱਲੋਂ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ।


ਇਸ ਮੌਕੇ ਕਾਰਜ ਸਾਧਕ ਅਫ਼ਸਰ, ਸ੍ਰੀ ਰਜਨੀਸ਼ ਗਿਰਧਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਸ਼ਹਿਰ ਦੇ ਬਜ਼ਾਰਾਂ ਵਿੱਚੋਂ ਜਿੱਥੇ ਸਫ਼ਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ। ਉੱਥੇ ਨਾਲ ਹੀ ਬਜ਼ਾਰਾਂ ਵਿੱਚੋਂ ਨਜਾਇਜ਼ ਆਰਜ਼ੀ ਕਬਜੇ ਵੀ ਹਟਵਾਏ ਜਾ ਰਹੇ ਹਨ ਅਤੇ ਬਿਜਲੀ ਦੇ ਖੰਭਿਆ ਤੇ ਲੱਗੇ ਨਜਾਇਜ ਫਲੈਕਸ ਹੋਰਡਿੰਗ ਨੂੰ ਵੀ ਹਟਾਏ ਜਾ ਰਹੇ ਹਨ । ਇਸ ਤੋਂ਼ ਇਲਾਵਾ ਕੂੜਾਂ ਕਰਕਟ ਨਜਾਇਜ ਸੁੱਟਣ ਵਾਲਿਆਂ ਦੇ ਚਲਾਨ ਵੀਕ ੱਟੇ ਜਾ ਰਹੇ ਹਨ ।


ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਦੇ ਨਾਲ-ਨਾਲ ਚੌਂਕਾਂ ਦੀ ਸਫਾਈ ਕਰਨ ਦੇ ਨਾਲ-ਨਾਲ ਇਹਨਾਂ ਨੂੰ ਰੰਗ ਰੋਗਣ ਕਰਕੇ ਇਹਨਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਬਾਹਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੇ ਰਹਿਣ।
ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਮੁਹਿੰਮ ਵਿੱਚ ਸਹਿਯੋਗ ਕਰਨ ਤਾਂ ਜੋ ਮਾਘੀ ਤੋਂ ਪਹਿਲਾਂ ਇਸ ਪਵਿੱਤਰ ਸ਼ਹਿਰ ਨੂੰ ਹੋਰ ਵੀ ਸਾਫ ਸੁਥਰਾ ਕੀਤਾ ਜਾ ਸਕੇ ਅਤੇ ਰੇੜੀ-ਫੜ੍ਹੀ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਆਪਣਾ ਨਜਾਇਜ਼ ਸਮਾਨ ਸੜਕ ’ਤੇ ਰੱਖ ਕੇ ਆਵਾਜਾਈ ਦੇ ਰਸਤਿਆਂ ਵਿੱਚ ਵਿਘਨ ਨਾ ਪਾਇਆ ਜਾਵੇ।    


 

Story You May Like