The Summer News
×
Tuesday, 21 May 2024

ਪੰਜਾਬ ਦੇ ਜ਼ਿਲ੍ਹਿਆਂ 'ਚ ਹੜ੍ਹਾਂ ਦੇ ਮੱਦੇਨਜ਼ਰ ਬਾਰਿਸ਼ ਨੇ ਫਿਰ ਵਧਾਈ ਚਿੰਤਾ, ਅਲਰਟ ਜਾਰੀ

ਚੰਡੀਗੜ੍ਹ : ਹੜ੍ਹ ਦੇ ਵਿਚਕਾਰ ਮੀਂਹ ਨੇ ਫਿਰ ਚਿੰਤਾ ਵਧਾ ਦਿੱਤੀ ਹੈ। ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਡੇਰਾ ਬਾਬਾ ਨਾਨਕ 'ਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਮੁੜ ਵਧਣ ਦਾ ਖਤਰਾ ਬਣਿਆ ਹੋਇਆ ਹੈ। ਇਸ ਦੌਰਾਨ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਹੈ। ਦੱਸ ਦਈਏ ਕਿ ਹਿਮਾਚਲ 'ਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਹੈ।


ਜਿਸ ਤਰ੍ਹਾਂ ਤੇਜ਼ ਬਾਰਿਸ਼ ਹੋ ਰਹੀ ਹੈ, ਉਸ ਨਾਲ ਉਨ੍ਹਾਂ ਲੋਕਾਂ ਦੀ ਚਿੰਤਾ ਵਧ ਗਈ ਹੈ ਜੋ ਹੜ੍ਹ ਦੇ ਵਿਚਕਾਰ ਛੱਤਾਂ ਜਾਂ ਟੈਂਟਾਂ 'ਚ ਆਪਣਾ ਸਮਾਨ ਲੈ ਕੇ ਰਹਿ ਰਹੇ ਹਨ। ਆਪਣਾ ਸਮਾਂ ਬਿਤਾ ਰਹੇ ਹਨ। ਇਹ ਮੀਂਹ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਉਨ੍ਹਾਂ ਨੂੰ ਕਦੋਂ ਰਾਹਤ ਮਿਲੇਗੀ। ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ, ਖਰੜ, ਖਮਾਣੋਂ, ਚਮਕੌਰ ਸਾਹਿਬ, ਬਲਾਚੌਰ, ਖਡੂਰ ਸਾਹਿਬ, ਕਪੂਰਥਲਾ, ਆਨੰਦਪੁਰ ਸਾਹਿਬ, ਬਟਾਲਾ, ਅਜਨਾਲਾ, ਭੁਲੱਥ, ਮੁਕੇਰੀਆਂ, ਦੁਸਾਹਾ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।


ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ 3 ਜ਼ਿਲਿਆਂ 'ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ, ਜਦਕਿ ਬਾਕੀ ਜ਼ਿਲਿਆਂ 'ਚ ਮੌਸਮ ਸਾਫ ਹੋਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਭਾਰੀ ਬਾਰਿਸ਼ ਹੋਵੇਗੀ। ਦੂਜੇ ਪਾਸੇ ਐਤਵਾਰ ਤੋਂ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੰਡੀਗੜ੍ਹ ਦੇ ਮੌਸਮ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ 22 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਮਿਲੀਮੀਟਰ ਅਤੇ ਪਠਾਨਕੋਟ ਵਿੱਚ 0.3 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੀਂਹ ਕਾਰਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.8 ਡਿਗਰੀ ਸੈਲਸੀਅਸ ਘੱਟ ਸੀ।


 

Story You May Like