The Summer News
×
Monday, 24 June 2024

ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ, ਭਾਰਤੀ ਮੌਸਮ ਵਿਭਾਗ ਨੇ 'ਰੈੱਡ' ਅਲਰਟ ਜਾਰੀ ਕੀਤਾ

ਦਿੱਲੀ:  ਪੂਰੇ ਦੇਸ਼ ਵਿੱਚ ਵਧਦੀ ਗਰਮੀ ਦੇ ਕਹਿਰ ਨੇ ਲੋਕਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ। ਗਰਮੀ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ ਦਰਜ ਕੀਤਾ ਗਿਆ ਹੈ। ਵਧਦੀ ਗਰਮੀ ਨੂੰ ਦੇਖਦੇ ਹੋਏ ਭਾਰਤੀ ਮੌਸਮ ਵਿਭਾਗ ਵੱਲੋਂ 'ਰੈੱਡ' ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਲੋਕਾਂ ਦਾ 11 ਵਜੇ ਤੋਂ 5 ਵਜੇ ਤੱਕ ਘਰਾਂ 'ਚੋ ਬਾਹਰ ਨਿਕਲਣਾ ਔਖਾ ਹੇ ਗਿਆ ਹੈ। ਇਸ ਭਿਆਨਕ ਗਰਮੀ ਤੋਂ ਬਚਣ ਲਈ ਲੋਕ ਛੱਤਰੀ ਨਾਲ ਲੈ ਘਰੋਂ ਨਿਕਲਦੇ ਹਨ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਲਗਭਗ ਸਾਰੇ ਖੇਤਰਾਂ ਵਿੱਚ 'ਓਰੇਜ' ਅਲਰਟ ਜਾਰੀ ਕੀਤਾ ਹੈ। ਦਿੱਲੀ, ਗੁਜਰਾਤ, ਰਾਜਸਥਾਨ, ਪੰਜਾਬ ਆਦਿ ਖੇਤਰਾਂ ਵਿੱਚ ਖੁਸ਼ਕ ਹਵਾਵਾਂ ਚਲਣ ਦੀ ਸੰਭਾਵਨਾ ਦੱਸੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਹੈ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੁਪਿਹਰ ਦੇ ਸਮੇਂ ਘਰੋਂ 'ਚੋ ਬਾਹਰ ਨਿਕਲਣ 'ਤੇ ਪ੍ਰਹੇਜ ਕਰਨ ਲਈ ਕਿਹਾ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਂਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ ਅਤੇ ਗਰਮੀ ਹੋਰ ਵੀ ਭਿਆਨਕ ਰੂਪ ਧਾਰਨ ਕਰ ਸਕਦੀ ਹੈ। 

Story You May Like