The Summer News
×
Monday, 20 May 2024

ਦਾਣਾ ਮੰਡੀਆਂ ਵਿੱਚ ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਫਸਲ ਦੀ ਸੰਭਾਲ ਲਈ ਸੁਚਾਰੂ ਢੰਗ ਨਾਲ ਕੀਤੇ ਗਏ ਹਨ ਪ੍ਰਬੰਧ

ਬਟਾਲਾ, 4 ਮਈ :  ਬੇਮੌਸਮੀ ਬਰਸਾਤ ਨੂੰ ਧਿਆਨ ਵਿੱਚ ਰੱਖਦਿਆਂ ਦਾਣਾ ਮੰਡੀਆਂ ਵਿੱਚ ਫਸਲ ਦੀ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ ਨੂੰ ਤਰਪਾਲਾਂ ਨਾਲ ਢੱਕ ਕੇ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿਖੇ ਫਸਲ ਦੀ ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਨਿਸ਼ਚਿਤ ਸਮੇਂ ਦਿੱਤੀ ਜਾ ਰਹੀ ਹੈ।


ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਚੁਕਾਈ ਦੇ ਅਦਾਇਗੀ ਨਿਰੰਤਰ ਜਾਰੀ ਹੈ। ਜ਼ਿਲੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ 1095.3 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।


ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਵੇਂ ਹੀ ਕਿਸਾਨ ਆਪਣੀ ਫਸਲ ਮੰਡੀਆਂ ਵਿੱਚ ਲੈ ਕੇ ਆਉਣ, ਉਸਦੀ ਫਸਲ ਨਾਲੋ-ਨਾਲ ਖਰੀਦ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਖੇਤਾਂ ਵਿੱਚ ਨਿਬੇੜਾ ਕਰਕੇ ਵਾਤਾਵਰਣ ਦੇ ਰਾਖੇ ਬਣਨ। ਇਸ ਮੌਕੇ ਸਾਹਿਬ ਸਿੰਘ ਸੈਕਰਟਰੀ ਮਾਰਕਿਟ ਬਟਾਲਾ ਵੀ ਮੋਜੂਦ ਸਨ।

Story You May Like