The Summer News
×
Sunday, 19 May 2024

ਲੁਧਿਆਣਾ ਦੱਖਣੀ ਹਲਕੇ ਵਿਚ ਵਾਰਡ ਨੰ:30, ਇੰਡਸਟਰੀ ਏਰੀਆ,ਬਲਾਕ ਸੀ ਵਿਚ ਗਲੀਆਂ ਬਣਾਉਣ ਦਾ ਉਦਘਾਟਨ

ਲੁਧਿਆਣਾ, 27 ਜੂਨ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ। ਇਸੇ ਨੂੰ ਮੁਖ ਰੱਖਦੇ ਹੋਏ ਉਨ੍ਹਾਂ ਵੱਲੋਂ ਹਲਕੇ ਵਿਚ ਵਾਰਡ ਨੰ:30, ਇੰਡਸਟਰੀ ਏਰੀਆ,ਬਲਾਕ ਸੀ ਵਿਚ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਦੱਸਿਆ ਗਿਆ ਕਿ ਪਿਛਲੇ 10 ਸਾਲਾਂ ਤੋਂ ਇਸ ਸੜਕ ਦਾ ਨਿਰਮਾਣ ਰੁਕਿਆ ਹੋਇਆ ਸੀ, ਪਰ ਉਹਨਾਂ ਦੀ ਨਿਰੰਤਰ ਮਿਹਨਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ 3 ਵੱਡੀਆਂ ਸੜਕਾਂ ਤੇ ਇਕ ਲਿੰਕ ਰੋਡ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਤੇ ਵੱਡੀ ਗਿਣਤੀ ' ਚ ਇਕੱਤਰ ਇਲਾਕਾ ਨਿਵਾਸੀਆਂ ਨੂੰ ਉਹਨਾਂ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਲੁੱਕ ਨਾਲ ਬਣਨ ਵਾਲੀਆਂ ਗਲੀਆਂ ਤੇ 85 ਲੱਖ 90 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਇਸ ਹਲਕੇ ਤੇ ਸਵੱਲੀ ਨਜ਼ਰ ਹੈ। ਉਨ੍ਹਾਂ ਵੱਲੋਂ ਇਸ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ l

Story You May Like