The Summer News
×
Monday, 20 May 2024

ਪੰਜਾਬੀਆਂ ਦਾ ਸਰਕਾਰੀ ਸਕੂਲਾਂ ਵੱਲ ਵਧਿਆ ਰੁਝਾਨ, ਨਿੱਜੀ ਸਕੂਲਾਂ ਛੱਡ ਨੂੰ ਮਾਪੇ ਸਰਕਾਰੀ ਸਕੂਲਾਂ ਵਿੱਚ ਕਰਵਾ ਰਹੇ ਬੱਚਿਆਂ ਦਾ ਦਾਖਲਾ

ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹਾ ਕਪੂਰਥਲਾ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ 2816 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰਾਂ ਨੇ ਘੱਟੋ- ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।

Story You May Like