The Summer News
×
Friday, 03 May 2024

ਵਿਦੇਸ਼ ਦੀ ਧਰਤੀ 'ਤੇ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੋਈ ਮੌਤ, 3 ਮਹੀਨਿਆਂ 'ਚ ਮਿਲੀਆਂ 10 ਲਾਸ਼ਾਂ

ਵਿਦੇਸ਼ ਦੀ ਧਰਤੀ 'ਤੇ ਇਕ ਹੋਰ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ ਦੀ ਖ਼ਬਰ ਸਾਮਣੇ ਆਈ ਹੈ ਦਰਅਸਲ ਅਮਰੀਕਾ ਦੇ ਓਹੀਓ ਸੂਬੇ 'ਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਇਹ ਘਟਨਾ ਅਮਰੀਕਾ ਵਿਚ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਦੇ ਚਿੰਤਾਜਨਕ ਰੁਝਾਨ ਵਿਚ ਇਕ ਹੋਰ ਘਟਨਾ ਹੈ। ਤੁਹਾਨੂੰ ਦੱਸ ਦਈਏ ਕਿ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਹਾਲੇ ਤੱਕ ਕੁਝ ਵੀ ਪਤਾ ਨਹੀ ਲੱਗ ਸਕਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਵਿਦਿਆਰਥਣ ਦੀ ਪਛਾਣ ਉਮਾ ਸੱਤਿਆ ਸਾਈ ਗੱਡੇ ਵਜੋਂ ਹੋਈ ਹੈ ਅਤੇ ਉਹ ਓਹੀਓ ਦੇ ਕਲੀਵਲੈਂਡ 'ਚ ਪੜ੍ਹਾਈ ਕਰ ਰਿਹਾ ਸੀ। ਭਾਰਤੀ ਵਣਜ ਦੂਤਘਰ ਨੇ ਇਸ ਘਾਟੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।


ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ, ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਕਿਹਾ, ‘ਕਲੀਵਲੈਂਡ, ਓਹੀਓ ਵਿੱਚ ਇੱਕ ਭਾਰਤੀ ਵਿਦਿਆਰਥੀ ਸ਼੍ਰੀ ਉਮਾ ਸੱਤਿਆ ਸਾਈਂ ਗਡੇ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ।’


ਪੋਸਟ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਤਾਵਾਸ ਨੇ ਕਿਹਾ ਕਿ ਉਹ ਭਾਰਤ ਵਿੱਚ ਪਰਿਵਾਰ ਦੇ ਸੰਪਰਕ ਵਿੱਚ ਹੈ। ਪੋਸਟ ‘ਚ ਕਿਹਾ ਗਿਆ ਹੈ, ‘ਸ਼੍ਰੀ ਉਮਾ ਗੱਡੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਜਾਣ ਸਮੇਤ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।'
ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸਾਲ ਦੀ ਸ਼ੁਰੂਆਤ 'ਚ ਹੈਦਰਾਬਾਦ ਦੇ ਵਿਦਿਆਰਥੀ ਸਈਦ ਮਜ਼ੀਰ ਅਲੀ 'ਤੇ ਸ਼ਿਕਾਗੋ 'ਚ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ, ਜਿਸ 'ਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਸ਼ਿਕਾਗੋ ਵਿਚ ਭਾਰਤੀ ਵਣਜ ਦੂਤਘਰ ਨੇ ਤੁਰੰਤ ਦਖਲ ਦਿੱਤਾ ਅਤੇ ਸ੍ਰੀ ਅਲੀ ਅਤੇ ਉਸ ਦੇ ਪਰਿਵਾਰ ਨੂੰ ਸਹਾਇਤਾ ਪ੍ਰਦਾਨ ਕੀਤੀ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਦੇ ਵਿਦਿਆਰਥੀ ਨੀਲ ਅਚਾਰੀਆ ਦੀ ਮੌਤ ਅਤੇ ਜਾਰਜੀਆ 'ਚ ਵਿਵੇਕ ਸੈਣੀ ਦੀ ਬੇਰਹਿਮੀ ਨਾਲ ਹੱਤਿਆ ਨੇ ਅਮਰੀਕਾ 'ਚ ਭਾਰਤੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।


ਸਾਲ 2024 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ 'ਚ ਭਾਰਤੀ ਜਾਂ ਭਾਰਤੀ ਮੂਲ ਦੇ ਘੱਟੋ-ਘੱਟ 10 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ

Story You May Like