T-20 ਏਸ਼ੀਆ ਕੱਪ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ, ਪੰਜਾਬ ਦੀ ਹਰਮਨਪ੍ਰੀਤ ਕੌਰ ਟੀਮ ਦੀ ਕਪਤਾਨ
ਭਾਰਤ : ਭਾਰਤੀ ਮਹਿਲਾ ਕ੍ਰਿਕਟ ਟੀਮ ਇੱਕ ਵਾਰ ਫਿਰ ਏਸ਼ੀਆ ਕੱਪ ਜਿੱਤਣ ਲਈ ਮੈਦਾਨ ਵਿੱਚ ਉਤਰੇਗੀ। ਬੀ.ਸੀ.ਸੀ.ਆਈ ਨੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ ਹਰਮਨਪ੍ਰੀਤ ਕੌਰ ਸ਼੍ਰੀਲੰਕਾ 'ਚ ਹੋਣ ਵਾਲੇ ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤੀ ਟੀਮ ਦੀ ਕਪਤਾਨ ਹੋਵੇਗੀ ਭਾਰਤੀ ਟੀਮ ਨੇ ਇਹ ਖਿਤਾਬ 7 ਵਾਰ ਜਿੱਤਿਆ ਹੈ 8ਵੀ ਵਾਰ ਜਿੱਤਣ ਦੀ ਕੋਸ਼ਿਸ਼ 'ਚ ਰਹੇਗੀ ਸਮ੍ਰਿਤੀ ਮੰਧਾਨਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ ਮੁੱਖ ਟੀਮ ਦੇ 15 ਖਿਡਾਰੀਆਂ ਤੋਂ ਇਲਾਵਾ ਸ਼ਵੇਤਾ ਸਹਿਰਾਵਤ, ਸਾਈਕਾ ਇਸਹਾਕ, ਤਨੁਜਾ ਕੰਵਰ ਤੇ ਮੇਘਨਾ ਸਿੰਘ ਨੂੰ ਰਿਜ਼ਰਵ ਖਿਡਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ ਭਾਰਤ ਨੂੰ ਟੂਰਨਾਮੈਂਟ ਦੇ ਗਰੁੱਪ ਏ ਵਿੱਚ ਰੱਖਿਆ ਗਿਆ ਹੈ ਜਿਸ ਵਿੱਚ ਪਾਕਿਸਤਾਨ ,ਯੂਏਈ ਤੇ ਨੇਪਾਲ ਸ਼ਾਮਲ ਹਨ ਸਾਰੇ ਮੈਚ ਰੰਗੀਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਜਾਣਗੇ