The Summer News
×
Tuesday, 21 May 2024

ਕਿਸਾਨਾਂ ਨੂੰ ਮਿੱਟੀ ਦੀ ਪਰਖ ਦੀ ਮਹੱਤਤਾ ਸਬੰਧੀ ਦਿੱਤੀ ਜਾਣਕਾਰੀ

ਸਨੌਰ, 9 ਅਕਤੂਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਬਲਾਕ ਭੂਨਰਹੇੜੀ ਅਤੇ ਸਨੌਰ ਦੇ ਪਿੰਡ ਬੋਸਰ ਕਲਾਂ, ਬਲਮਗੜ੍ਹ ਅਤੇ ਅਸਰਪੁਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕਤਾ ਕੈਂਪ ਲਗਾਏ ਗਏ।
  ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਸਥਾਰ ਅਫ਼ਸਰ ਰਜਿੰਦਰ ਕੁਮਾਰ ਨੇ ਕਿਹਾ ਕਿ ਝੋਨੇ ਦੀ ਫ਼ਸਲ ਕੰਬਾਈਨ ਨਾਲ ਕੱਟਣ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤਾਂ ਵਿਚ ਹੀ ਮਿਲਾਇਆ ਜਾਵੇ ਤਾਂ ਜੋ ਜੈਵਿਕ ਮਾਦੇ ਦੀ ਪੂਰਤੀ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਚੈਟਬੋਟ (73800-16070) ਰਾਹੀਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾ ਬਣਾਉਣ ਲਈ ਮਸ਼ੀਨਰੀ ਦੀ ਮੰਗ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।


ਇਸ ਮੌਕੇ ਕਿਸਾਨਾਂ ਨੂੰ ਕਣਕ ਦੇ ਬੀਜ ਉੱਪਰ ਮਿਲਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਅਤੇ ਕਣਕ ਦੀ ਬਿਜਾਈ 25 ਅਕਤੂਬਰ, 2023 ਤੋਂ ਹੀ ਸ਼ੁਰੂ ਕਰਨ ਬਾਰੇ ਦੱਸਿਆ। ਇਹਨਾਂ ਕੈਂਪਾਂ ਵਿਚ ਬੀ.ਟੀ.ਐਮ. ਨੇਹਾ ਕਥੂਰੀਆਂ ਨੇ ਮਿੱਟੀ ਪਰਖ ਦੀ ਮਹੱਤਤਾ ਅਤੇ ਪੀ.ਐਮ. ਕਿਸਾਨ ਨਿਧੀ ਸਕੀਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਏ.ਐਸ.ਆਈ. ਅਮਰਨਾਥ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਹਾਜ਼ਰ ਕਿਸਾਨਾਂ ਗੁਰਧਿਆਨ ਸਿੰਘ, ਗੁਰਵੀਰ ਸਿੰਘ, ਗੁਰਮੇਲ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਲਾਭ ਸਿੰਘ, ਦੀਪ ਚੰਦ, ਪ੍ਰਕਾਸ਼ ਸਿੰਘ, ਯਾਦ ਰਾਮ, ਮੇਜਰ ਸਿੰਘ ਅਤੇ ਸਾਧੂ ਸਿੰਘ ਹਾਜ਼ਰ ਸਨ।

Story You May Like