The Summer News
×
Monday, 20 May 2024

ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਵਿਚ ਦਾਖਲੇ ਵਧਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ

ਬਟਾਲਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਸ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਤੋਂ ਇੱਕ ਵਿਸ਼ੇਸ਼  ਰੈਲੀ ਕੱਢੀ ਗਈ । ਇਹ ਰੈਲੀ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੇਗੀ।


ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।


 ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਕੌਰ, ਜ਼ਿਲ੍ਹਾ ਕੋਆਡੀਨੇਟਰ ਗਗਨ ਦੀਪ ਸਿੰਘ, ਡੀ.ਐਮ. ਗੁਰਨਾਮ ਸਿੰਘ,  ਹਰਪ੍ਰੀਤ ਸਿੰਘ ਭੱਟੀ, ਨਵਦੀਪ ਸਿੰਘ, ਜ਼ਿਲ੍ਹਾ ਕੋਆਡੀਨੇਟਰ ਲਖਵਿੰਦਰ ਸਿੰਘ, ਵਿਕਾਸ ਸ਼ਰਮਾਂ, ਸੁਖਮਨਜੀਤ ਸਿੰਘ, ਜੀਵਨ ਸਿੰਘ, ਚਰਨਜੀਤ ਸਿੰਘ, ਹਰਮਿੰਦਰ ਕੌਰ, ਅਮਨਦੀਪ ਕੌਰ, ਸ਼ਿਵਾਨੀ ਗੇਂਦ, ਰਾਜਬੀਰ ਕੌਰ, ਰਜਨੀ ਬਾਲਾ, ਸੁਖਮਨ ਬਾਲਾ, ਸੀਮਾ ਕੁਮਾਰੀ, ਆਦਿ ਹਾਜ਼ਰ ਸਨ।

Story You May Like