The Summer News
×
Tuesday, 14 May 2024

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕਾਰਨ ਪੂਰੇ ਪੰਜਾਬ 'ਚ ਇੰਟਰਨੈੱਟ ਸੇਵਾ ਕੀਤੀ ਮੁਅੱਤਲ, ਜਾਣੋ ਪੂਰਾ ਵੇਰਵਾ

ਚੰਡੀਗੜ੍ਹ : ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਅਤੇ ਜਥੇਬੰਦੀ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਾਰਨ ਪੂਰੇ ਪੰਜਾਬ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ।


                               Waris Punjab De Chief Amritpal Singh Punjab Police Arrested 6 Accomplice,  Amritpal Absconding ANN | Waris Punjab De: अमृतपाल सिंह के खिलाफ पुलिस की  बड़ी कार्रवाई, 6 साथी गिरफ्तार, अमृतपाल फरार


ਮੀਡੀਆ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਪਰ ਇਹ ਨਹੀਂ ਕਿਹਾ ਜਾ ਸਕਦਾ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸ ਮਾਮਲੇ 'ਚ 6 ਦੋਸ਼ੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਪੂਰੇ ਪੰਜਾਬ ਵਿੱਚ ਕੱਲ੍ਹ ਤੱਕ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਬੰਦ :


                             2857419208524150


ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ 3 ਕੇਸ ਦਰਜ ਹਨ। ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਕਾਰਨ ਪੰਜਾਬ ਦੇ ਖੇਤਰੀ ਅਧਿਕਾਰ ਖੇਤਰ ਵਿੱਚ 18 ਮਾਰਚ ਤੋਂ 19 ਮਾਰਚ ਤੱਕ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ ਐਸਐਮਐਸ ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਇਸ ਦੇ ਨਾਲ ਹੀ ਮੋਬਾਈਲ ਨੈਟਵਰਕਾਂ 'ਤੇ ਵੌਇਸ ਕਾਲਾਂ(Voice calls) ਨੂੰ ਛੱਡ ਕੇ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ(Dongle services) ਬੰਦ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਪਿੰਡ ਨੂੰ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।


ਖਾਲਿਸਤਾਨ ਪੱਖੀ ਸੰਗਠਨ ਨੇ ਅਜਨਾਲਾ ਥਾਣੇ 'ਤੇ ਕੀਤਾ ਸੀ ਹਮਲਾ?


                       2857419208524150


ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 23 ਫਰਵਰੀ ਨੂੰ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਨਾਲ ਜੁੜੇ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਦੱਸ ਦਈਏ ਕਿ ਹਮਲੇ ਸਮੇਂ ਇਹ ਲੋਕ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ।
(ਮਨਪ੍ਰੀਤ ਰਾਓ)

Story You May Like