The Summer News
×
Friday, 10 May 2024

ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਡਾ. ਪ੍ਰਭਜੀਤ ਸਿੰਘ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 12 ਜੁਲਾਈ : ਪਿਛਲੇ ਕਈ ਦਿਨਾਂ ਤੋਂ ਮੌਸਮ ਖਰਾਬ ਹੋਣ ਕਰਕੇ ਅਤੇ ਭਾਰੀ ਬਾਰਿਸ਼ ਪੇਂ ਕਾਰਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਜਿਆਦਾ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਬੀਮਾਰੀਆਂ ਤੋਂ ਬਚਣ ਲਈ ਸਿਹਤ ਸਬੰਧੀ ਸੁਝਾਅ ਦਿੱਤੇ ਗਏ ਹਨ। ਇਸ ਸਬੰਧੀ ਡਾ. ਪ੍ਰਭਜੀਤ ਸਿੰਘ ਸਿਵਲ ਸਰਜਨ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਲੋਂ ਹੜ੍ਹਾਂ ਦੌਰਾਨ ਬੀਮਾਰੀਆਂ ਤੋਂ ਬਚਣ ਲਈ ਸਿਹਤ ਸਬੰਧੀ ਸੁਝਾਅ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੁਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ।ਉਨ੍ਹਾ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਲੋਂ ਬੀਮਾਰੀਆਂ ਤੋਂ ਬਚਣ ਸੁਝਾਅ ਜਾਰੀ ਕੀਤੇ ਗਏ ਹਨ:


ਹੜਾਂ ਦੋਰਾਨ ਸਿਹਤ ਸਬੰਧੀ ਦਿੱਤੇ ਸੁਝਾਅ : 


ਉਨ੍ਹਾਂ ਦਾ ਕਹਿਣਾ ਹੈ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਜੇਕਰ ਕਿਸੇ ਨੂੰ ਬੁਖਾਰ ਜਾਂ ਦ. ਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਨਾ ਕੇ ਖੁੱਦ ਇਲਾਜ ਕੀਤਾ ਜਾਵੇ, ਜੇਕਰ ਕਿਸੇ ਏਰੀਏ ਵਿਚ ਇਕ ਹੀ ਜਗ੍ਹਾ ਤੇ ਤਿੰਨ ਤੋਂ ਵੱਧ ਇਨਫੈਕਸ਼ਨ ਵਾਲੇ ਕੇਸਾਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨੂੰ ਸੂਚਿਤ ਕੀਤਾ ਜਾਵੇ, ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਪੂਰੀਆਂ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ, ਇਨਫੈਕਸ਼ਨ ਹੋਣ ਤੇ ਨੇੜੇ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ, ਹੜਾਂ ਦੋਰਾਨ ਸੱਪ ਦੇ ਕੱਟਣ ਦੀਆ ਘਟਨਾਵਾਂ ਆਮ ਹੋ ਜਾਂਦੀਆਂ ਹਨ ਇਸ ਲਈ ਕੋਸ਼ਿਸ਼ ਕੀਤੀ ਜਾਵੇ ਕਿ ਖੜੇ ਪਾਣੀ ਵਿਚ ਨਾਲ ਜਾਉ ਅਤੇ ਜੇਕਰ ਪਾਣੀ ਵਿਚ ਜਾਣਾ ਜਰੂਰੀ ਹੋਵੇ ਤਾਂ ਲੰਬੇ ਬੂਟ ਪਾ ਕੇ ਜਾਉ,ਜੇਕਰ ਸੱਪ ਕੱਟ ਲੈਂਦਾ ਹੈ ਤਾਂ ਤੁਰੰਤ ਨੇੜੇ ਸੀ ਸਿਹਤ ਸੰਸਥਾ ਨਾਲ ਸੰਪਰਕ ਕਰੋ।


ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਸਾਤਾਂ ਦੋਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ।ਸਾਨੂੰ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

Story You May Like