ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ
ਕਾਮਨ ਸਰਵਿਸ ਸੈਂਟਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ, 03 ਮਾਰਚ,
ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਉਹਨਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪੁਹੰਚਾਈ ਜਾ ਸਕੇ।
ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਹਨਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣ ਕਿਸਾਨ ਆਈ.ਡੀ. ਤਿਆਰ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ। ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ।
ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ਤੇ ਹੀ ਬਿਨ੍ਹਾਂ ਕਿਸੇ ਰੁਕਾਵਟ ਤੇ ਕਾਰਵਾਈ ਮੁਕੰਮਲ ਹੋ ਸਕੇ।



















