The Summer News
×
Monday, 20 May 2024

ਗਰਮੀ ਤੋਂ ਫਿਰ ਹੋਵੇਗੀ ਠੰਢ ,ਲਗਾਤਾਰ 3 ਦਿਨ ਪਵੇਗਾ ਮੀਂਹ ,ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਚੰਡੀਗੜ੍ਹ : ਦੱਸ ਦੇਈਏ ਕਿ ਹਰਿਆਣਾ ਵਿੱਚ ਮੌਸਮ ਦਾ ਰੁਖ ਫਿਰ ਤੋਂ ਬਦਲਣ ਵਾਲਾ ਹੈ। ਮੀਡੀਆ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ 28 ਫਰਵਰੀ ਤੋਂ 3 ਮਾਰਚ ਤੱਕ ਰਾਜਧਾਨੀ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਇਸ ਤੋਂ ਇਲਾਵਾ ਸੂਬੇ 'ਚ ਕੁਝ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਵੀ ਦੱਸੀ ਗਈ ਹੈ।ਇਸਦੇ ਨਾਲ ਹੀ ਉੱਤਰੀ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਹੋਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਉੱਤਰੀ ਹਿੱਸਿਆਂ ਅਤੇ ਹਰਿਆਣਾ ਦੇ ਨਾਲ ਲੱਗਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਵੇਗੀ। ਐਤਵਾਰ ਨੂੰ ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ। ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 10.0 ਤੋਂ 14.8 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ।


(ਮਨਪ੍ਰੀਤ ਰਾਓ)

Story You May Like