The Summer News
×
Sunday, 19 May 2024

ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਦਿੱਲੀ (ਏਕਤਾ): ਦੇਸ਼ ’ਚ 4 ਮਹੀਨੇ ਬਾਅਦ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਖੜ੍ਹੀ ਕਰਕੇ ਇਕਜੁਟ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਵੱਡੀ ਪਹਿਲ ਕੀਤੀ। ਮਨਜੀਤ ਸਿੰਘ ਜੀ.ਕੇ. ਦੀ ਅਕਾਲੀ ਦਲ ’ਚ ਘਰ ਵਾਪਸੀ ਹੋਈ ਹੈ। ਫਿਰ ਤੋਂ ਦਿੱਲੀ ਦੀ ਸਿੱਖ ਸਿਆਸਤ 'ਚ ਵੱਡਾ ਫੇਰਬਦਲ ਹੋਇਆ ਹੈ।


ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼ਾਮਲ ਹੋਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਭ ਨੂੰ ਨਾਲ ਲੈ ਕੇ ਆਉਣਾ ਜ਼ਰੂਰੀ ਹੈ, ਜੇਕਰ ਮੇਰੇ ਤੋਂ ਕੋਈ ਗਲਤੀ ਹੋਈ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ, ਮੇਰਾ ਮਨਜੀਤ ਸਿੰਘ ਜੀ ਕੇ ਨਾਲ ਪੁਰਾਣਾ ਰਿਸ਼ਤਾ ਹੈ।

Story You May Like