The Summer News
×
Saturday, 18 May 2024

ਜਗਤਾਰ ਸਿੰਘ ਤਾਰਾ ਨੂੰ ਮਿਲੀ ਦੋ ਘੰਟੇ ਦੀ ਪੈਰੋਲ, ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਵਿਆਹ ਦੇ ਚ ਹੋਏ ਸ਼ਾਮਿਲ


ਰੋਪੜ, (ਮਨਪ੍ਰੀਤ ਚਾਹਲ) ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਮਿਲੀ ਹੈ ਜੋ ਪਿੰਡ ਮੁਗਲ ਮਾਜਰੀ ਵਿਖੇ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਵਿਆਹ ਦੇ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਨ ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਵੱਡੀ ਤਾਦਾਦ ਦੇ ਵਿੱਚ ਪੁਲਿਸ ਫੋਰਸ ਨਾਲ ਉਸ ਜਗ੍ਹਾ ਉੱਤੇ ਮੌਜੂਦ ਹੈ


 

ਜ਼ਿਕਰ ਯੋਗ ਹੈ ਕਿ ਜਗਤਾਰ ਸਿੰਘ ਤਾਰਾ ਨੂੰ ਆਪਣੀ ਭਤੀਜੀ ਦੇ ਆਨੰਦ ਕਾਰਜ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਕੇਵਲ ਦੋ ਘੰਟੇ ਦੀ ਪੈਰੋਲ ਮਿਲੀ ਹੈ ਇਸ ਮੌਕੇ ਜਗਤਾਰ ਸਿੰਘ ਤਾਰਾ ਆਪਣੇ ਸਕੇ ਸਬੰਧੀਆਂ ਅਤੇ ਆਪਣੇ ਜਾਣਕਾਰਾਂ ਦੇ ਨਾਲ ਮਿਲਦੇ ਹੋਏ ਵੀ ਨਜ਼ਰ ਆਏ ਜਗਤਾਰ ਸਿੰਘ ਤਾਰਾ ਨੇ ਆਪਣੇ ਸਿਰ ਦੇ ਉੱਤੇ ਪੀਲੇ ਰੰਗ ਦਾ ਪਰਨਾ ਸਜਾਇਆ ਹੋਇਆ ਹੈ  ਜਗਤਾਰ ਸਿੰਘ ਤਾਰਾ ਨੂੰ ਚੰਡੀਗੜ੍ਹ ਜੇਲ ਤੋਂ ਰੋਪੜ ਲਿਆਂਦਾ ਗਿਆ ਹੈ ਭਤੀਜੀ ਦੇ ਵਿਆਹ ਦੇ ਵਿੱਚ ਸ਼ਾਮਿਲ ਹੋਣ ਦੇ ਲਈ

 

 

Story You May Like