The Summer News
×
Monday, 20 May 2024

ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਅਤੇ ਸਾਬਕਾ ਸਰਪੰਚ ਪਰਿਵਾਰ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ

ਬਟਾਲਾ, 19 ਫਰਵਰੀ : ਗੁਰਦਾਸਪੁਰ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ ਉਹਨਾਂ ਦੇ ਹਲਕੇ ਦੇ ਟਕਸਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪਰਿਵਾਰ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਅਤੇ ਸਾਬਕਾ ਸਰਪੰਚ ਵੱਡੀ ਗਿਣਤੀ ‘ਚ ਲੋਕ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਆਖ ਉਹਨਾਂ ਦੀ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਹਨ । ਉਥੇ ਹੀ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਹੋਈ ਇਕ ਰਾਜਨੀਤਿਕ ਮੀਟਿੰਗ ਦੌਰਾਨ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਅਕਾਲੀ ਦਲ ਛੱਡ ਆਪ ‘ਚ ਸ਼ਾਮਿਲ ਹੋਏ ਸਾਬਕਾ ਸਰਪੰਚ ਅਤੇ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਕਾਂਗਰਸ ਪਾਰਟੀ ਅਤੇ ਅਕਾਲੀ ਦਲ ਪਾਰਟੀ ਦੇ ਵੱਡੇ ਲੀਡਰ ਜੋ ਭਾਜਪਾ ਚ ਸ਼ਾਮਿਲ ਹੋਏ ਉਹਨਾਂ ਬਾਰੇ ਟਿਪਣੀ ਕਰਦੇ ਗੁਰਦੀਪ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤਾ ਇਹਨਾਂ ਲੀਡਰਾਂ ਨੂੰ ਸ਼ਾਮਿਲ ਨਹੀਂ ਕਰਦੀ ਇਸੇ ਦੇ ਚਲਦੇ ਇਹ ਭਾਜਪਾ ‘ਚ ਸ਼ਾਮਿਲ ਹੋ ਰਹੇ ਹਨ। ਲੇਕਿਨ ਜਿਮਨੀ ਹਕੀਕਤ ‘ਚ ਜੋ ਵੋਟਰ ਹੈ ਉਹ ਇਹਨਾਂ ਨੂੰ ਸਮਝ ਚੁਕਾ ਹੈ ਅਤੇ ਉਹ ਇਹਨਾਂ ਨਾਲ ਨਹੀਂ ਹੈ। ਇਸ ਦੇ ਨਾਲ ਹੀ ਅਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਦੇ ਖਿਲਾਫ ਦਰਜ ਮਾਮਲੇ ਤੇ ਗੁਰਦੀਪ ਰੰਧਾਵਾ ਦਾ ਕਹਿਣਾ ਸੀ ਕਿ ਜੋ ਕਾਨੂੰਨ ਆਪਣੇ ਹੱਥ ‘ਚ ਲਾਵੇਗਾ ਉਸ ਖਿਲਾਫ ਕਾਰਵਾਈ ਹੋਵੇਗੀ। ਆਪ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਸਰਕਾਰੀ ਅਧਕਾਰੀਆਂ ਅਤੇ ਮੁਲਾਜ਼ਿਮ ਨੂੰ ਚੇਤਾਵਨੀ ਦੇਂਦੇ ਆਖਿਆ ਕਿ "ਬੰਦੇ ਬਣ ਜਾਓ ਨਹੀਂ ਤਾ ਅੰਦਰ ਜਾਣ ਲਈ ਹੋ ਜਾਓ ਤਿਆਰ" । 

Story You May Like