The Summer News
×
Monday, 20 May 2024

ਹੁਣੇ ਹੁਣੇ ਹੋਇਆ ਪੰਜਾਬ ਦੇ ਇਸ ਜ਼ਿਲ੍ਹੇ 'ਚ ਜ਼ਬਰਦਸਤ ਧਮਾਕਾ, 7 ਜ਼ਖ਼ਮੀ

ਲੁਧਿਆਣਾ : ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਲੇਰਕੋਟਲਾ ਰੋਡ ਤੇ ਡੇਹਲੋਂ ਕਸਬੇ ਨੇੜੇ ਪਿੰਡ ਲਹਿਰਾ ਵਿਖੇ ਇੱਕ ਐਲੂਮੀਨੀਅਮ ਫੈਕਟਰੀ ਵਿੱਚ ਸਵੇਰੇ 6 ਵਜੇ ਦੇ ਕਰੀਬ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਕਰੀਬ 7 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ-ਮਾਲੇਰਕੋਟਲਾ ਰੋਡ ’ਤੇ ਡੇਹਲੋਂ ਨੇੜੇ ਪਿੰਡ ਲਹਿਰਾ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਬੰਬ ਵਰਗੀ ਵਸਤੂ ਨਾਲ ਧਮਾਕਾ ਹੋਇਆ। ਨੇੜਲੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ।

Story You May Like