The Summer News
×
Sunday, 28 April 2024

Katrina-Vicky Death Threat: ਕੈਟਰੀਨਾ ਕੈਫ-ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਦੋਸ਼ੀ ਹੋਇਆ ਗ੍ਰਿਫਤਾਰ

ਚੰਡੀਗੜ੍ਹ: Katrina Kaif Vicky Kaushal Death Threat: ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ‘ਤੇ ਕਾਰਵਾਈ ਕਰਦੇ ਹੋਏ ਮੁੰਬਈ ਪੁਲਸ ਨੇ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਕੈਟਰੀਨਾ ਨੂੰ ਇੰਸਟਾਗ੍ਰਾਮ ਰਾਹੀਂ ਹੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।


Katrina Kaif Vicky Kaushal Death Threat: ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਪੁਲਸ ਨੇ ਇਸ ਮਾਮਲੇ ‘ਚ ਪਹਿਲਾਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਪੁਲਸ ਨੇ ਇਸ ਦੀ ਜਾਂਚ ਕੀਤੀ ਅਤੇ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਹ ਧਮਕੀ ਕੈਟਰੀਨਾ ਕੈਫ-ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਏਐਨਆਈ ਦੀ ਰਿਪੋਰਟ ਦੇ ਅਨੁਸਾਰ, ਮੁੰਬਈ ਪੁਲਿਸ ਨੇ ਕਿਹਾ ਕਿ ਇਹ ਮਾਮਲਾ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਕੈਟਰੀਨਾ ਨੂੰ ਇੰਸਟਾਗ੍ਰਾਮ ‘ਤੇ ਸਟਾਕ ਕਰਦਾ ਸੀ। ਅਤੇ ਉਸ ਦੀ ਪੋਸਟ ‘ਤੇ ਅਸ਼ਲੀਲ ਟਿੱਪਣੀਆਂ ਲਿਖਦਾ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 506 (2) (ਧਮਕਾਉਣਾ) ਅਤੇ 354 (ਡੀ) (ਔਰਤ ਦਾ ਅਪਮਾਨ) ਤਹਿਤ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਟੀ ਐਕਟ 67 (ਅਸ਼ਲੀਲ ਫੋਟੋਆਂ, ਵੀਡੀਓ ਅਤੇ ਟਿੱਪਣੀਆਂ ਪੋਸਟ ਕਰਨ) ਦੇ ਤਹਿਤ ਵੀ ਮਾਮਲਾ ਦਰਜ ਕੀਤਾ ਹੈ।


Story You May Like