The Summer News
×
Friday, 17 May 2024

ਕਾਂਗਰਸ ਵੱਲੋਂ ਜਾਰੀ ਕੀਤੇ ਗਏ ਮੈਨੀਫੈਸਟੋ 'ਚ ਜਾਣੋ ਕੀ ਹੈ ਖਾਸ ?

ਲੋਕ ਸਭਾ ਚੋਣਾਂ ਨੂੰ ਲੈਕੇ ਸਿਆਤਸੀ ਬਿਗੁਲ ਵੱਜ ਚੁੱਕਿਆ ਹੈ ਤੇ ਸਿਆਸੀ ਪਾਰਟੀਆਂ ਨੇ ਆਪੋ ਆਪਣੀ ਕਮਰ ਵੀ ਕਸ ਲਈ ਹੈ ਤੇ ਅਜਿਹੇ 'ਚ ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਇਹ ਮੈਨੀਫੈਸਟੋ 5 'ਨਿਆਂ' ਅਤੇ 25 'ਗਾਰੰਟੀਆਂ' 'ਤੇ ਆਧਾਰਿਤ ਹੈ।
ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਚੋਣ ਮਨੋਰਥ ਪੱਤਰ ਜਾਰੀ ਕੀਤਾ। ਅਗਲੇ ਦਿਨ ਜੈਪੁਰ ਅਤੇ ਹੈਦਰਾਬਾਦ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿੱਚ ਪਾਰਟੀ ਦੇ ਪ੍ਰਮੁੱਖ ਆਗੂ ਹਿੱਸਾ ਲੈਣਗੇ।


ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪੀ ਚਿਦੰਬਰਮ ਨੇ ਕਿਹਾ, “ਅਸੀਂ ਤੁਰੰਤ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਾਂਗੇ। ਅਸੀਂ ਲੱਦਾਖ ਦੇ ਕਬਾਇਲੀ ਖੇਤਰਾਂ ਨੂੰ ਸ਼ਾਮਲ ਕਰਨ ਲਈ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸੋਧ ਕਰਾਂਗੇ। ਉਨ੍ਹਾਂ ਅੱਗੇ ਕਿਹਾ, "ਕਾਂਗਰਸ ਅਗਨੀਪਥ ਯੋਜਨਾ ਨੂੰ ਰੱਦ ਕਰ ਦੇਵੇਗੀ ਅਤੇ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੁਆਰਾ ਅਪਣਾਈ ਗਈ ਆਮ ਭਰਤੀ ਪ੍ਰਕਿਿਰਆਵਾਂ 'ਤੇ ਵਾਪਸ ਆ ਜਾਵੇਗੀ ਜੋ ਸਾਡੇ ਸੈਨਿਕਾਂ ਲਈ ਆਰਥਿਕ ਅਤੇ ਸਮਾਜਿਕ ਸੁਰੱਖਿਆ ਦੀ ਗਰੰਟੀ ਦੇਵੇਗੀ।"



ਕਾਂਗਰਸ ਦੇ ਚੋਣ ਮਨੋਰਥ ਪੱਤਰ 'ਚ ਕੀ ਹੈ?
ਚੋਣ ਮਨੋਰਥ ਪੱਤਰ 'ਚ ਕੇਂਦਰ ਸਰਕਾਰ 'ਚ 30 ਲੱਖ ਨੌਕਰੀਆਂ
ਗਰੀਬ ਪਰਵਿਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ
ਜਾਤੀ ਜਨਗਣਨਾ, ਐਮਐਸਪੀ ਨੂੰ ਕਾਨੂੰਨੀ ਦਰਜਾ, ਮਨਰੇਗਾ ਮਜ਼ਦੂਰੀ 400 ਰੁਪਏ ਜਾਂਚ ਦੀ ਦੁਰਵਰਤੋਂ ਨੂੰ ਰੋਕਣਾ ਸ਼ਾਮਲ

Story You May Like