The Summer News
×
Sunday, 12 May 2024

ਜਾਣੋਂ ਕਿਉਂ ਹੋਈਆਂ ਪੰਜਾਬ ’ਚ ਕਈ ਥਾਈਂ ਇੰਟਰਨੈੱਟ ਸੇਵਾਵਾਂ ਬੰਦ ,ਪੜੋ ਖਬਰ 

ਜਲੰਧਰ : ਪੰਜਾਬ ਦੀਆਂ ਕਈ ਥਾਵਾਂ 'ਤੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਏ ਆਪ੍ਰੇਸ਼ਨ ਤੋਂ ਬਾਅਦ ਇਕਦਮ ਇਹ ਫੈਸਲਾ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਅਜਿਹਾ ਫੈਸਲਾ ਇਸ ਲਈ ਗਿਆ ਹੈ ਤਾਂ ਜੋ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਾਂ ਇਸ ਸਬੰਧ ਵਿਚ ਕੋਈ ਵੀ ਜਾਣਕਾਰੀ ਮੋਬਾਈਲ ’ਤੇ ਸਾਂਝੀ ਨਾ ਕੀਤੀ ਜਾਵੇ।


ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਸ਼ਾਹਕੋਟ ਥਾਣੇ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਫਿਲਹਾਲ ਥਾਣੇ ਦਾ ਗੇਟ ਬੰਦ ਕੀਤਾ ਹੋਇਆ ਹੈ ਤੇ ਸਖਤੀ ਵੀ ਵਧਾਈ ਹੋਈ ਹੈ। ਅਜੇ ਤੱਕ ਪੁਲਿਸ ਗ੍ਰਿਫ਼ਤਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ।ਸ਼ਾਹਕੋਟ ਥਾਣੇ ਤੋਂ ਅਣਦੱਸੀ ਥਾਂ ‘ਤੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਲੈ ਕੇ ਪੁਲਿਸ ਰਵਾਨਾ।ਅੰਮ੍ਰਿਤਪਾਲ ਸਿੰਘ ਤੇ ਉਸਦੇ 3 ਸਾਥੀਆਂ ਨੂੰ ਪੁਲਿਸ ਦੀਆਂ ਗੱਡੀਆਂ ਵਿਚ ਲੈ ਕੇ ਸ਼ਾਹਕੋਟ ਥਾਣੇ ਤੋਂ ਰਵਾਨਾ ਹੋ ਗਈ ਹੈ। ਇਸ ਦੌਰਾਨ ਐਸਪੀ (ਡੀ) ਜਲੰਧਰ ਸਰਬਜੀਤ ਸਿੰਘ ਬਾਹੀਆ ਵੀ ਮੌਕੇ ‘ਤੇ ਮੌਜੂਦ ਸਨ। ਪੁਲਿਸ ਮੀਡੀਆ ਨੂੰ ਕੋਈ ਜਾਣਕਾਰੀ ਨਹੀਂ ਦੇ ਰਹੀ। ਕਿਸੇ ਅਣਦੱਸੀ ਥਾਂ ਇਨ੍ਹਾਂ ਨੂੰ ਕਿਸੇ ਅਣਦੱਸੀ ਥਾਂ ਲਿਜਾਇਆ ਗਿਆ।

Story You May Like