The Summer News
×
Tuesday, 21 May 2024

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਟਿਆਲਾ, 19 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਵਾਦ-ਵਿਵਾਦ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ. ਨੇ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨਾਲ ਬਦਲ ਰਹੇ ਸਮੇਂ ਅਨੁਸਾਰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨੁਕਤੇ ਸਾਂਝੇ ਕੀਤੇ। 
ਡਾ. ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਪਰਾਲੀ ਨੂੰ ਬਾਗਬਾਨੀ ਵਿੱਚ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਬੱਲ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਅਖੀਰ ਵਿੱਚ ਕਾਲਜ ਦੇ ਬੋਟਨੀ ਵਿਭਾਗ ਦੇ ਮੁਖੀ ਪ੍ਰੋਫੈਸਰ ਸਵਰਨਜੀਤ ਕੌਰ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੇ ਸੈਮੀਨਾਰਾਂ ਲਈ ਕਾਲਜ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ।

Story You May Like