25 जून 1975 भारतीय राजनीति के इतिहास का काला अध्याय–मनोरंजन कालिया
ਸਪੈਨਿਸ਼ ਜੋੜੇ ਦਾ ਹਾਲ ਪੁੱਛਣ ਲਈ ਕੁਲਦੀਪ ਧਾਲੀਵਾਲ ਪਹੁੰਚੇ , ਕੀ ਕਰਨਗੇ ਅਗਲੀ ਕਾਰਵਾਈ ਸੁਣੋ
ਅੰਮ੍ਰਿਤਸਰ,15 ਜੂਨ : ਹਿਮਾਚਲ ਪ੍ਰਦੇਸ਼ ਦੇ ਖਜ਼ਾਰ ਵਿੱਚ ਘੁੰਮਣ ਗਏ ਸਪੇਨ ਦੇ ਜੋੜੇ ਨਾਲ ਉਥੋਂ ਦੇ ਕੁਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਜਿਸ ਨਾਲ ਜਖਮੀ ਹੋਏ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦੇ ਵਿੱਚ ਮਿਲਣ ਲਈ ਐਨ,ਆਰ,ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਜਿੱਥੇ ਉਹਨਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਹਰ ਤਰ੍ਹਾਂ ਦੀ ਪੰਜਾਬ ਸਰਕਾਰ ਵੱਲੋਂ ਮੱਦਦ ਦੇਣ ਦਾ ਭਰੋਸਾ ਕੀਤਾ ਗਿਆ ਉੱਥੇ ਹੀ ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਜਾਵੇ|
ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਗਲਤ ਘਟਨਾ ਵਾਪਰੀ ਹੈ ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਜਾਵੇ ਅਤੇ ਉਹਨਾਂ ਕਿਹਾ ਕਿ ਇਸ ਸਬੰਧੀ ਉਹ ਹਿਮਾਚਲ ਦੇ ਮੁੱਖ ਮੰਤਰੀ ਨਾਲ ਵੀ ਗੱਲਬਾਤ ਕਰਨਗੇ