The Summer News
×
Monday, 20 May 2024

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰ ਦੀ ਅੰਤਮ ਮਿਤੀ ਵਿਚ 15 ਅਗਸਤ ਤੱਕ ਦਾ ਵਾਧਾ

ਬਟਾਲਾ, 21 ਜੁਲਾਈ | ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ।


ਉਨਾਂ ਨੇ ਅੱਗੇ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ.15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈਨ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ।


ਉਨ੍ਹਾਂ ਕਿਹਾ ਕਿ ਵਧਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 18001801551 ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।

Story You May Like