The Summer News
×
Wednesday, 15 May 2024

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਅਪ੍ਰੈਲ 

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀਨੀਅਰ ਸੈਕੰਡਰੀ ਰੈਜੀਡੈਂਸ਼ਲ ਸਕੂਲ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ (ਮੈਰੀਟੋਰੀਅਸ ਸਕੂਲ) ਜਿ਼ਹੜੇ ਕਿ ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ, ਅੰਮ੍ਰਿਤਸਰ ਅਤੇ ਤਲਵਾੜਾ ਵਿਖੇ ਚੱਲ ਰਹੇ  ਵਿੱਚ 11 ਵੀ ਜਮਾਤ ਦੇ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਚੱਲ ਰਹੀ ਹੈ।


ਉਹਨਾਂ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਦੀ ਆਖਰੀ 20 ਅਪ੍ਰੈਲ, 2023 ਹੈ। ਇਸ ਵਾਰ ਇਨ੍ਹਾਂ ਮੈਰੀਟੋਰਸੀਅਸ ਸਕੂਲਾਂ ਵਿੱਚ 4600 ਵਿਦਿਆਰਥੀਆਂ ਦੀਆਂ ਸੀਟਾਂ ਭਰੀਆਂ ਜਾਣਗੀਆਂ। ਉੱਤਮ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਕਰਕੇ ਇਹ ਸਾਰੇ ਸਕੂਲ ਗਰੀਬ ਅਤੇ ਹੁਸਿ਼ਆਰ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋ ਰਹੇ ਹਨ।


ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਜਾਂਦੀ ਮੈਟ੍ਰਿਕ ਪ੍ਰੀਖਿਆ ਦੇ ਰਹੇ ਵਿਦਿਆਰਥੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਇਸ ਰਜਿਸਟ੍ਰੇਸ਼ਨ ਲਈ ਯੋਗ ਹੋਣਗੇ।


ਉਨ੍ਹਾਂ ਦੱਸਿਆ ਕਿ ਗਿਆਰਵ੍ਹੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਜਨਰਲ ਕੈਟਾਗਰੀ ਦੇ ਪਿਛਲੇ ਅਕਾਦਮਿਕ ਸੈਸ਼ਨ ਦੀ ਦਸਵੀਂ ਜਮਾਤ ਵਿੱਚੋਂ 70 ਫੀਸਦੀ ਅੰਕ ਅਤੇ ਐਸ.ਸੀ./ਐਸ.ਟੀ. ਕੈਟਾਗਿਰੀ ਦੇ 65 ਫੀਸਦੀ ਅੰਕਾਂ ਵਾਲੇ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰਵੇਸ਼ ਪ੍ਰੀਖਿਆ ਵਿੱਚੋਂ ਪ੍ਰਾਪਤ ਕੀਤੇ ਅੰਕਾਂ ਦੀ ਮੈਰਿਟ ਦੇ ਆਧਾਰ ਉੱਪਰ ਦਿੱਤਾ ਜਾਵੇਗਾ।

Story You May Like