The Summer News
×
Saturday, 18 May 2024

ਆਗੂ ਬਹਾਦੁਰ ਖਾਨ ਨਨਹੇੜਾ ਨੂੰ ਪੰਜਾਬ ਵਕਫ਼ ਬੋਰਡ ਦਾ ਮੈਂਬਰ ਕੀਤਾ ਨਿਯੁਕਤ

ਪਟਿਆਲਾ : ਆਮ ਆਦਮੀ ਪਾਰਟੀ ਦੀ ਤਰਫੋਂ ਪਾਰਟੀ ਦੇ ਪੁਰਾਣੇ ਆਗੂ ਬਹਾਦਰ ਖਾਨ ਨਨਹੇੜਾ ਨੂੰ ਪੰਜਾਬ ਵਕਫ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਵਿੱਚ ਬਹਾਦੁਰ ਖਾਨ ਨਨਹੇੜਾ ਦੇ ਨਾਲ ਡਾ: ਅਨਵਰ ਭਸੋਦ, ਮੁਹੰਮਦ ਉਵੈਸ ਅਤੇ ਅਬਦੁਲ ਕਾਦਿਰ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਬਹਾਦੁਰ ਖਾਨ ਨੇ ਆਪਣੀ ਨਿਯੁਕਤੀ ਤੇ ਪੰਜਾਬ ਦੇ ਮੁੱਖ ਮੰਤਰੀ ਅਤੇ 'ਆਪ' ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮੁਸਲਿਮ ਭਾਈਚਾਰੇ ਦੀ ਬਿਹਤਰੀ ਲਈ ਯਤਨਸ਼ੀਲ ਰਹਿਣਗੇ।


ਉਨ੍ਹਾਂ ਕਿਹਾ ਕਿ ਵਕਫ਼ ਬੋਰਡ ਵੱਲੋਂ ਚਲਾਏ ਜਾ ਰਹੇ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਹੋਰ ਅਦਾਰਿਆਂ ਚ ਹੋਰ ਸੁਧਾਰ ਕੀਤਾ ਜਾਵੇਗਾ। ਵਰਨਣਯੋਗ ਹੈਕਿ ਵਕਫ਼ ਬੋਰਡ ਦੇ ਨਵ-ਨਿਯੁਕਤ ਮੈਂਬਰ ਬਹਾਦੁਰ ਖ਼ਾਨ ਨਨਹੇੜਾ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਚ ਵਫ਼ਾਦਾਰੀ ਨਾਲ ਕੰਮ ਕਰ ਰਹੇ ਹਨ।

Story You May Like