The Summer News
×
Monday, 20 May 2024

ਠੇਕਿਆਂ ਦੇ ਨਾਲ ਹੁਣ ਦੁਕਾਨਾਂ 'ਤੇ ਵੀ ਮਿਲੇਗੀ ਸ਼ਰਾਬ

ਚੰਡੀਗੜ੍ਹ, 15 ਮਾਰਚ : ਪੰਜਾਬ ਵਿਚ ਹੁਣ ਸ਼ਰਾਬ ਪੀਣ ਵਾਲਿਆਂ ਦੀਆਂ ਮੌਜਾਂ ਹੀ ਮੌਜਾਂ। ਸ਼ਰਾਬੀਆਂ ਨੂੰ ਹੁਣ ਸ਼ਰਾਬ ਦੇ ਠੇਕੇ 'ਤੇ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਕਸਾਈਜ ਪਾਲਿਸੀ ਦੇ ਤਹਿਤ ਨਵੇਂ ਵਰ੍ਹੇ ਦੌਰਾਨ ਠੇਕਿਆਂ ਦੇ ਨਾਲ ਆਮ ਦੁਕਾਨਾਂ ਤੇ ਵੀ ਸ਼ਰਾਬ ਦੀ ਵਿਕਰੀ ਲਈ ਖੋਲ੍ਹੀਆਂ ਜਾ ਰਹੀਆਂ ਹਨ।


ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਸਕੀਮ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗੀ। ਇਹਨਾਂ ਦੁਕਾਨਾਂ ਤੇ ਸ਼ਰਾਬ ਅਤੇ ਬੀਅਰ ਉਪਲੱਬਧ ਹੋਵੇਗੀ। ਹਾਸਲ ਜਾਣਕਾਰੀ ਮੁਤਾਬਕ ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਜੋ ਸ਼ਰਾਬ ਦੀਆਂ ਦੁਕਾਨਾਂ ‘ਤੇ ਜਾਣ ਤੋਂ ਬਚਦੇ ਹਨ। ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ। ਇਹਨਾਂ ਦੁਕਾਨਾਂ ਤੇ ਸ਼ਰਾਬ ਅਤੇ ਬੀਅਰ ਉਪਲਬਧ ਹੋਵੇਗੀ।


ਜਾਣਕਾਰੀ ਮੁਤਾਬਕ ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਜੋ ਸ਼ਰਾਬ ਦੀਆਂ ਠੇਕਿਆਂ ‘ਤੇ ਜਾਣ ਤੋਂ ਝਿਜਕਦੇ ਹਨ। ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ।

Story You May Like