15 ਅਗਸਤ ਨੂੰ ਸਥਾਨਕ ਸਰਕਾਰ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਲਹਿਰਾਉਣਗੇ ਕੌਮੀ ਝੰਡਾ
ਜਲੰਧਰ, 11 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਵਲੋਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਕੌਮੀ ਝੰਡਾ ਲਹਿਰਾਉਣਗੇ। ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਲੈ ਕੇ ਫੁੱਲ ਡਰੈਸ ਰਿਹਰਸਲ 13 ਅਗਸਤ (ਸ਼ਨੀਵਾਰ) ਸਵੇਰੇ ਹੋਵੇਗੀ। ਫੁੱਲ ਡਰੈਸ ਰਿਹਰਸਲ ਅਤੇ ਸਮਾਗਮ ਦੌਰਾਨ ਸਵੇਰੇ 9 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਹੋਵੇਗੀ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵਲੋਂ 76ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵਲੋਂ ਮਾਰਚ ਪਾਸਟ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ, ਦੇਸ਼ ਭਗਤੀ ਨਾਲ ਸਬੰਧਿਤ ਪੇਸ਼ਕਾਰੀਆਂ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕਰਨਗੇ। ਵੱਖ-ਵੱਖ ਖੇਤਰਾਂ ਵਿੱਚ ਮਿਸਾਲੀਆ ਕੰਮ ਕਰਨ ਅਤੇ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।