The Summer News
×
Thursday, 09 May 2024

ਲੋਟੇਰਿਆਂ ਵੱਲੋਂ ਫਤਿਹਗੜ ਚੂੜੀਆਂ ਵਿਖੇ ਗੁਰਦੁਆਰਾ ਸਾਹਿਬ ਚੋਂ ਕੀਤੀ ਚੋਰੀ, ਗੋਲਕ’ਚੋ ਲੱਖ ਦੇ ਕਰੀਬ ਨਕਦੀ ਲੈ ਕੇ ਹੋਏ ਫਰਾਰ

ਫਤਿਹਗੜ ਚੂੜੀਆਂ ਦੀ ਵਾਰਡ ਨੰਬਰ 7 ਮੁਹਲਾ ਸਾਨਣਾ ਵਾਲਾ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬੀਤੀ ਰਾਤ ਲੋਟੇਰਿਆਂ ਨੇ ਗੋਲਕ ਤੋੜ ਕੇ ਉਸ ਵਿਚੋਂ ਇੱਕ ਲੱਖ ਰੁਪਏ ਦੇ ਕਰੀਬ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਵਾਰਦਾਤ ਵਾਲੀ ਘਟਨਾ ਸੀ ਸੀ ਟੀ ਵੀ’ਚ ਰਿਕਾਰਡ ਹੋਈ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਬਲਜਿੰਦਰ ਸਿੰਘ ਅਤੇ  ਹਰਦੇਵ ਸਿੰਘ ਘਣੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ ਦੀ ਤਰਾਂ ਜਦੋਂ ਉਹ ਅੱਜ ਸਵੇਰੇ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਨਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜੇ ਦਾ ਜਿੰਦਰਾ ਟੂਟਾ ਹੋਇਆ ਸੀ ਅਤੇ ਅੰਦਰ ਲੋਟੇਰੇ ਗੋਲਕ ਤੋੜ ਕੇ ਉਸ ਵਿਚੋਂ ਕਰੀਬ ਇੱਕ ਲੱਖ ਰੁਪਿਆ ਚੋਰੀ ਕਰਕੇ ਫਰਾਰ ਹੋ ਗਏ ਸਨ ਜਿਸ ਦੀ ਇਤਲਾਹ ਗੁਰਦੁਆਰਾ ਸਾਹਿਬ ਦੀ ਸੰਗਤ ਅਤੇ ਥਾਣਾ ਫਤਿਹਗੜ ਚੂੜੀਆਂ ਦੀ ਪੁਲਿਸ ਨੂੰ ਦਿੱਤੀ ਗਈ ਜਿਸ ਉਪਰ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀ ਸੀ ਟੀ ਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

 

 

ਇਸ ਸਬੰਧੀ ਜੱਦ ਫਤਿਹਗੜ ਚੂੜੀਆਂ ਦੇ ਐਸ ਐਚ ਓ ਤਰਨਜੀਤ ਸਿੰਘ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨਾਂ ਕਿਹਾ  ਕਿ ਪੁਲਿਸ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਮੁਲਜਮ ਪੁਲਸ ਦੀ ਗਿ੍ਰਫਤ’ਚ ਹੋਣਗੇ।

Story You May Like