The Summer News
×
Tuesday, 30 April 2024

ਲਾਰਡ ਬੁੱਧਾ ਟਰੱਸਟ ਨੇ ਨਵੇਂ ਐਸ.ਐਸ.ਪੀ. ਨੂੰ ਅਹੁਦਾ ਸੰਭਾਲਣ ‘ਤੇ ਦਿਤੀ ਵਧਾਈ

ਫਰੀਦਕੋਟ 2 ਅਗਸਤ : ਇਲਾਕੇ ਦੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਵਫ਼ਦ ਨੇ ਜਿਲਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਦੀ ਅਗਵਾਈ ਹੇਠ ਨਵੇਂ ਆਏ ਐਸ.ਐਸ.ਪੀ. ਰਾਜਪਾਲ ਸਿੰਘ ਆਈ.ਪੀ.ਐੱਸ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ।


ਵਫ਼ਦ ਵਿਚ ਟਰੱਸਟ ਦੇ ਬਾਨੀ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਮੁਕਤਸਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਇਸ ਤੋਂ ਇਲਾਵਾ ਟਰੱਸਟ ਦੇ ਮੁਖ ਸਲਾਹਕਾਰ ਪਿ੍ੰ. ਕਿ੍ਸ਼ਨ ਲਾਲ, ਜਨਰਲ ਸਕੱਤਰ ਡਾ. ਸੋਹਨ ਲਾਲ ਨਿਗਾਹ ਸਮੇਤ ਸੂਬੇਦਾਰ ਮੇਜਰ ਰਾਮ ਸਿੰਘ, ਐਕਸੀਅਨ ਭੂਪਿੰਦਰ ਕੁਮਾਰ ਅਤੇ ਮਨਜੀਤ ਕੌਰ ਆਦਿ ਨੇ ਵੀ ਸ਼ਿਰਕਤ ਕੀਤੀ । ਵਫ਼ਦ ਵੱਲੋਂ ਸਭ ਤੋਂ ਪਹਿਲਾਂ ਨਵੇਂ ਐਸ.ਐਸ.ਪੀ. ਨੂੰ ਮਹਾਨ ਸੂਫੀ ਸੰਤ ਸ਼ੇਖ ਫਰੀਦ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਫਰੀਦਕੋਟ ਵਿਖੇ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ ।


ਟਰੱਸਟ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ । ਮੁਲਾਕਾਤ ਸਮੇਂ ਟਰੱਸਟ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਬਾਰੇ ਸੰਖੇਪ ਵਿਚ ਜਾਣਕਾਰੀ ਦਿਤੀ ਗਈ । ਇਸ ਮੌਕੇ ਨਵ ਨਿਯੁਕਤ ਜਿਲਾ ਪੁਲਿਸ ਮੁਖੀ ਰਾਜਪਾਲ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਨੂੰ ਸੱਚਾ ਧਰਮ ਅਤੇ ਪਹਿਲਾ ਫਰਜ਼ ਸਮਝਦੇ ਹਨ । ਉਨ੍ਹਾਂ ਕਿਹਾ ਕਿ ਜਿਲੇ ਅੰਦਰ ਨਸ਼ੇ ਦੇ ਕਾਰੋਬਾਰੀਆਂ ਅਤੇ ਹੋਰ ਗੈਰ ਸਮਾਜਿਕ ਕਾਰਜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਬਖਸ਼ਿਆ ਨਹੀਂ ਜਾਵੇਗਾ ।


ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੁਲਿਸ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾ ਸਕਦੀ ਹੈ । ਉਨ੍ਹਾਂ ਨੇ ਜਿਲੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਕਰਨ, ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਸਮਾਜ ਨੂੰ ਨਸ਼ਾ ਅਤੇ ਭਿ੍ਸ਼ਟਾਚਾਰ ਮੁਕਤ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ । ਟਰੱਸਟ ਮੈਂਬਰਾਂ ਨੇ ਨਵ ਨਿਯੁਕਤ ਜਿਲਾ ਪੁਲਿਸ ਮੁਖੀ ਨਾਲ ਗੱਲਬਾਤ ਕਰਕੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਉਮੀਦ ਜਾਹਰ ਕੀਤੀ ਕਿ ਸੀਨੀਅਰ ਪੁਲਿਸ ਕਪਤਾਨ ਰਾਜਪਾਲ ਸਿੰਘ ਆਈ.ਪੀ.ਐਸ. ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਧੀਨ ਜਿਲਾ ਪੁਲਿਸ ਦੀ ਕਾਰਜਸ਼ੈਲੀ ਵਿਚ ਹੋਰ ਵੀ ਵਧੀਆ ਨਿਖਾਰ ਆਵੇਗਾ ।


Story You May Like