The Summer News
×
Saturday, 27 April 2024

ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ‘ਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਟੀਮਾਂ ਦਾ ਗਠਨ

ਲੁਧਿਆਣਾ, 13 ਅਗਸਤ – ਨਗਰ ਨਿਗਮ ਲੁਧਿਆਣਾ ਵੱਲੋਂ ਅੱਜ ਜ਼ੋਨਲ ਪੱਧਰ ‘ਤੇ ਮਾਹਿਰਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਸਿਹਤਮੰਦ ਪਸ਼ੂਆਂ ਨੂੰ ਗੋਟ ਪੌਕਸ ਦੇ ਟੀਕੇ ਲਗਾਏ ਜਾ ਸਕਣ। ਇਹ ਟੀਮਾਂ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਡਾ. ਗੁਲਸ਼ਨ ਰਾਏ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ ਜਿਨ੍ਹਾਂ ਨੂੰ ਨਿਗਮ ਦੇ ਅਧਿਕਾਰ ਖੇਤਰ ਲਈ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।


ਇਕ ਬੁਲਾਰੇ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨਾਲ ਰਾਬਤਾ ਕਰਦਿਆਂ ਡਾ. ਵਿਪਲ ਮਲਹੋਤਰਾ, ਅਸ਼ਵਨੀ ਸਹੋਤਾ, ਡਾ. ਪ੍ਰਤਿਸ਼ਠ ਬਾਤਿਸ਼ ਅਤੇ ਮੈਡੀਕਲ ਫਾਰਮਾਸਿਸਟ ਵਿਜੇ ਕਪੂਰ ਸਮੇਤ ਮੁੱਖ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਦੀਆਂ ਟੀਮਾਂ 24 ਘੰਟੇ ਕੰਮ ਕਰਨਗੀਆਂ ਤਾਂ ਜੋ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ ਭਾਵੇਂ ਉਹ ਬੇਸਹਾਰਾ ਹਨ ਜਾਂ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਹਨ। ਇਸ ਤੋਂ ਇਲਾਵਾ, ਟੀਮਾਂ ਸਾਰੇ ਸਿਹਤਮੰਦ ਪਸ਼ੂਆਂ ਨੂੰ ਗੋਟ ਪੋਕਸ ਵੈਕਸੀਨ ਲਗਾਉਣ ਦੇ ਨਾਲ-ਨਾਲ ਲੰਪੀ ਸਕਿਨ ਦੀ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਨੂੰ ਵਿਗਿਆਨਕ ਢੰਗ ਨਾਲ ਨਿਪਟਾਰੇ ਨੂੰ ਵੀ ਯਕੀਨੀ ਬਣਾਉਣਗੀਆਂ।


Story You May Like