The Summer News
×
Friday, 10 May 2024

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 200 ਗ੍ਰਾਮ ਹੈਰੋਇਨ ਸਮੇਤ 4 ਦੋਸ਼ੀ ਕਾਬੂ

ਲੁਧਿਆਣਾ :  ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਚਲਾਈ ਗਈ ਸੀ। ਜਿਸ ਤਹਿਤ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. DCP ਇੰਨਵੈਂਟੀਗੇਸ਼ਨ ਲੁਧਿਆਣਾ, ਰੁਪਿੰਦਰ ਕੌਰ ਸਰਾਂ ਪੀ.ਪੀ.ਐਸ.ਵਧੀਕ ਡਿਪਟੀ ਕਮਿਸ਼ਨਰ ਇੰਨਵੈਂਟੀਗੇਸ਼ਨ ਲੁਧਿਆਣਾ, ACP ਅਸ਼ੋਕ ਕੁਮਾਰ PPS/PBI  NDPS CUM NARCOTIC ਲੁਧਿਆਣਾ ਅਤੇ ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਨੇ ਮੁਹਿੰਮ ਤਹਿਤ ਕਾਰਵਾਈ ਕੀਤੀ। ਜਿਸ ਦੌਰਾਨ ਪੁਲਿਸ ਨੇ 150 ਗ੍ਰਾਮ ਹੈਰੋਇਨ, 50 ਖਾਲੀ ਲਿਫਾਫੀਆ, ਇਲੈਕਟ੍ਰਾਨਿਕ ਕੰਡਾ ਸਮੇਤ ਕਾਰ ਰੰਗ ਸਿਲਵਰ ਸਮੇਤ ਦੋ ਦੋਸ਼ੀਆਂ ਨੂੰ ਅਤੇ ਥਾਣਾ ਮੇਹਰਬਾਨ ਦੇ ਏਰੀਆ ਵਿੱਚੋਂ 5 ਪੇਟੀਆਂ ਸ਼ਰਾਬ ਸਮੇਤ । ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।  ਇਸ ਦੌਰਾਨ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-2 ਲੁਧਿਆਣਾ ਦੀ ਟੀਮ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਏਰੀਆ ਤੋਂ 50 ਗ੍ਰਾਮ ਹੈਰੋਇਨ ਸਮੇਤ । ਦੋਸ਼ੀ ਨੂੰ ਕਾਬੂ ਕੀਤਾ ਹੈ।


ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਿਤੀ 14 ਜੁਲਾਈ 2023 ਨੂੰ ਸੁਭਾ ASI ਅਮਰਜੀਤ ਕੁਮਾਰ ਨੂੰ  1401,ਲੁਧਿਆਣਾ ਐਂਟੀ ਨਾਰਕੋਟਿਕ ਸੈੱਲ-1 ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨ ਗਸ਼ਤ ਨੇੜੇ ਸਿਲਵਰ ਅਰਕ ਮਾਲ, ਲੁਧਿਆਣਾ ਤੋਂ ਦੋਸ਼ੀਆਂਨ ਬਜਰੰਗ ਬਾਂਸਲ ਅਤੇ ਸਿਮਰਨਜੀਤ ਸਿੰਘ ਉਰਫ ਸੈਮੀ ਸਮੇਤ ਕਾਰ 1-20 ਨੰਬਰੀ ਰੰਗ ਸਿਲਵਰ ਦੇ ਕਾਬੂ ਕਰਕੇ ਉਹਨਾਂ ਦੀ ਜਾਬਤੇ ਅਨੁਸਾਰ ਤਲਾਸ਼ੀ ਅਮਲ ਵਿੱਚ ਲਿਆਈ ਗਈ।  ਉਹਨਾਂ ਤੋਂ 150 ਗ੍ਰਾਮ ਹੈਰੋਇਨ, 50 ਖਾਲੀ ਲਿਫਾਫੀਆਂ, ਅਤੇ ਇੱਕ ਇਲੈਕਟ੍ਰਾਨਿਕ ਕੰਡਾ ਬ੍ਰਾਮਦ ਕੀਤਾ ਗਿਆ। ਦੋਸ਼ੀਆਂਨ ਦੇ ਬਰਖਿਲਾਫ ਮੁਕੱਦਮਾ ਨੰ. 162 ਮਿਤੀ 14 ਜੁਲਾਈ 2023 ਜ਼ੁਰਮ 213,29-61-85 NDPS. Act ਦਰਜ ਕਰਵਾਇਆ।  ਇਸ ਦੇ ਨਾਲ ਹੀ ਦੋਸ਼ੀਆਂ ਉਕਤਾਨ ਨੂੰ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦੇ ਹੋਏ ਦੱਸ ਦਈਏ ਕਿ ਦੋਸ਼ੀਆ ਦੇ ਖਿਲਾਫ ਪਹਿਲਾਂ ਵੀ NDPS Act ਦੇ ਮੁਕੱਦਮੇ ਦਰਜ ਰਜਿਸਟਰ ਹਨ। ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।


 

Story You May Like