The Summer News
×
Friday, 10 May 2024

ਅੱਜ ਸ਼ਾਮ ਤੱਕ ਪਟਿਆਲਾ ਜੇਲ੍ਹ ਤੋਂ ਬਾਹਰ ਆ ਸਕਦੇ ਨੇ ਮਜੀਠੀਆ !

ਚੰਡੀਗੜ੍ਹ: ਨਸ਼ੇ ਦੇ ਮਾਮਲੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।ਇਹ ਜਾਣਕਾਰੀ ਸਾਹਮਣੇ ਆ ਰਹੀ ਕਿ ਅੱਜ ਸ਼ਾਮ ਨੂੰ ਮਜੀਠੀਆ ਵੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਸਬੰਧੀ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਦਸਤਖਤ ਕੀਤੇ ਹੁਕਮਾਂ ਦੀ ਕਾਪੀ ਲੈ ਕੇ ਹੁਣ ਅਸੀਂ ਮੁਹਾਲੀ ਅਦਾਲਤ ਵਿੱਚ ਜਾਵਾਂਗੇ, ਉੱਥੇ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅੱਜ ਸ਼ਾਮ ਮਜੀਠੀਆ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ।


ਦੱਸ ਦੇਈਏ ਕਿ ਅਕਾਲੀ ਆਗੂ ਮਜੀਠੀਆ ਖਿਲਾਫ 20 ਦਸੰਬਰ ਨੂੰ ਕੇਸ ਦਰਜ ਹੋਇਆ ਸੀ ਅਤੇ 24 ਜਨਵਰੀ ਨੂੰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।


Story You May Like