The Summer News
×
Monday, 20 May 2024

ਸਮ੍ਰਿਧੀ ਐਕਸਪ੍ਰੈਸ ਵੇਅ 'ਤੇ ਵੱਡਾ ਹਾਦ/ਸਾ, ਬੱਸ-ਕੰਟੇਨਰ ਦੀ ਟੱਕਰ 'ਚ 12 ਦੀ ਮੌ/ਤ

ਮੁੰਬਈ: ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲੇ 'ਚ ਐਤਵਾਰ 15 ਅਕਤੂਬਰ ਦੀ ਸਵੇਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ ਜਿਸ 'ਚ 12 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ 23 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਸਮ੍ਰਿਧੀ ਐਕਸਪ੍ਰੈਸ ਵੇਅ 'ਤੇ ਵਾਪਰਿਆ ਜਿੱਥੇ ਇਕ ਤੇਜ਼ ਰਫਤਾਰ ਮਿੰਨੀ ਬੱਸ ਨੇ ਇਕ ਕੰਟੇਨਰ ਨੂੰ ਟੱਕਰ ਮਾਰ ਦਿੱਤੀ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਵਿੱਚ 35 ਸਵਾਰੀਆਂ ਸਵਾਰ ਸਨ। ਇਹ ਹਾਦਸਾ ਮੁੰਬਈ ਤੋਂ ਕਰੀਬ 350 ਕਿਲੋਮੀਟਰ ਦੂਰ ਜ਼ਿਲੇ ਦੇ ਐਕਸਪ੍ਰੈੱਸ ਵੇਅ ਦੇ ਵੈਜਾਪੁਰ ਇਲਾਕੇ 'ਚ ਦੇਰ ਰਾਤ ਵਾਪਰਿਆ।


ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਦਾ ਵਾਹਨ 'ਤੇ ਕੰਟਰੋਲ ਗੁਆਚ ਗਿਆ ਜਿਸ ਕਾਰਨ ਬੱਸ ਨੇ ਪਿੱਛੇ ਤੋਂ ਕੰਟੇਨਰ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 12 ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਪੰਜ ਪੁਰਸ਼, ਛੇ ਔਰਤਾਂ ਅਤੇ ਇੱਕ ਨਾਬਾਲਗ ਲੜਕੀ ਸ਼ਾਮਲ ਹੈ। ਅਧਿਕਾਰੀ ਨੇ ਦੱਸਿਆ ਕਿ 23 ਹੋਰ ਯਾਤਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Story You May Like