The Summer News
×
Saturday, 18 May 2024

ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਖ਼ਿਲਾਫ਼ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ : ਪੜ੍ਹੋ ਖ਼ਬਰ

ਲੁਧਿਆਣਾ: ਪੰਜਾਬ ਦੇ ਸਿੱਖਿਆ ਵਿਭਾਗ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਮਾਣਯੋਗ ਹਾਈਕੋਰਟ ਵਿੱਚ ਗਲਤ ਬਿਆਨ ਦਰਜ ਕਰਨ ਦੇ ਦੋਸ਼ ਵਿੱਚ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸੀ.) ਜ਼ਿਲ੍ਹਾ ਤਰਨਤਾਰਨ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ 1970 ਦੇ ਨਿਯਮ 4 (1) ਅਨੁਸਾਰ ਸਰਕਾਰੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਉਨ੍ਹਾਂ ਨੂੰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ, ਹੈੱਡਕੁਆਰਟਰ ਦਫ਼ਤਰ ਤਾਇਨਾਤ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਅਧਿਕਾਰੀ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਨਾਲ ਹੀ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ।


 


10-28-3973760461

Story You May Like