The Summer News
×
Saturday, 08 February 2025

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Story You May Like