The Summer News
×
Saturday, 11 May 2024

ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ 'ਚ 2 ਬੰਬ ਧਮਾਕਿਆਂ ਕਾਰਨ ਕਈ ਲੋਕ ਹੋਏ ਜ਼ਖਮੀ,ਪੜ੍ਹੋ ਖਬਰ

ਚੰਡੀਗੜ੍ਹ : ਜੰਮੂ-ਕਸ਼ਮੀਰ  ਦੇ ਨਰਵਾਲ ਇਲਾਕੇ 'ਚ ਬੰਬ ਧਮਾਕੇ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਸੂਤਰਾਂ ਮੁਤਾਬਕ ਇਲਾਕੇ 'ਚ ਲਗਾਤਾਰ ਦੋ ਬੰਬ ਧਮਾਕੇ ਹੋਏ। ਜਿਸ ਕਾਰਨ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ।


ਦੂਜੇ ਪਾਸੇ ਗਣਤੰਤਰ ਦਿਵਸ ਅਤੇ ਰਾਹੁਲ ਗਾਂਧੀ ਦੇ ਦੌਰੇ ਕਾਰਨ ਜੰਮੂ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੌਰਾਨ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ ਦੇ ਏਡੀਜੀਪੀ ਵੀ ਮੌਕੇ 'ਤੇ ਪਹੁੰਚ ਗਏ। ਜਾਣਕਾਰੀ ਮੁਤਾਬਿਕ  ਦੱਸਿਆ ਜਾ ਰਿਹਾ ਹੈ ਕਿ 26 ਜਨਵਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਸੀ ਕਿ ਜੰਮੂ 'ਚ ਕਿਸੇ ਵੀ ਸਮੇਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। 

Story You May Like