The Summer News
×
Monday, 13 May 2024

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 22 ਮਾਰਚ- ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਕਾਲਜ ਦੇ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਹੇਠ ਹੋਏ ਇਸ ਸਮਾਰੋਹ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਕੀਤੀ ਗਈ ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਸਮੁੱਚੇ ਦੇਸ਼ ਵਾਸੀਆਂ ਅਤੇ ਖਾਸ ਕਰਕੇ ਨੌਜਵਾਨ ਵਰਗ ਲਈ ਪ੍ਰੇਰਨਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਇਹਨਾਂ ਸੂਰਬੀਰਾਂ ਦੀਆਂ ਸ਼ਹਾਦਤਾਂ ਕਰਕੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਨਾਂ ਵਿਦਿਆਰਥੀਆਂ ਨੂੰ ਇਹਨਾਂ ਦੇਸ਼ ਭਗਤਾਂ ਨੂੰ ਆਦਰਸ਼ ਮੰਨ ਵੱਧ ਤੋਂ ਵੱਧ ਪੜ੍ਹਾਈ ਅਤੇ ਹੋਰ ਸੁਚਾਰੂ ਗਤੀਵਿਧੀਆਂ ਕਰਨ ਲਈ ਉਤਸ਼ਾਹਿਤ ਕੀਤਾ।


ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਫਰੀਡਮ ਫਾਈਟਰ ਐਸੋਸੀਏਸ਼ਨ ਜਿਲਾ ਗੁਰਦਾਸਪੁਰ ਅਤੇ ਪਠਾਨਕੋਟ ਤੇ ਜਨਰਲ ਸਕੱਤਰ ਰਿਟਾ: ਪ੍ਰਿੰਸੀਪਲ ਸੁਲੱਖਣ ਸਿੰਘ ਗੁਰਾਇਆ ਪਹੁੰਚੇ। ਉਨਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਜੀਵਨੀ ਬਾਰੇ ਵਿਸਥਾਰ ਚਾਨਣਾ ਪਾਉਂਦੇ ਹੋਏ ਕਈ ਤੱਥਾਂ ਨੂੰ ਸਾਹਮਣੇ ਰੱਖਿਆ। ਸਮਾਗਮ ਦੇ ਦੂਸਰੇ ਸੈਸ਼ਨ ਵਿੱਚ ਖੂਨ ਦਾਨ ਦੀ ਮਹੱਤਤਾ ਉੱਪਰ ਸੈਮੀਨਾਰ ਵਿੱਚ ਬਲੱਡ ਬੈਂਕ ਸਿਵਲ ਹਸਪਤਾਲ ਬਟਾਲਾ ਤੋਂ ਡਾ. ਪ੍ਰੀਆਗੀਤ ਕੌਰ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੂਨ ਦਾਨ ਇੱਕ ਮਹਾਨ ਦਾਨ ਹੈ ਜਿਸ ਨਾਲ ਕਿਸੇ ਵੀ ਵਿਅਕਤੀ ਦੀ ਜਾਨ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਨੌਜਵਾਨਾਂ ਨੂੰ ਖੂਨ  ਦਾਨ ਵਿੱਚ ਹਿੱਸਾ ਪਾਉਣ ਲਈ ਪ੍ਰੇਰਤ ਕੀਤਾ।


ਇਸ ਮੌਕੇ ਕਾਲਜ ਦੇ ਸਿਵਲ ਵਿਭਾਗ ਦੇ ਇੰਚਾਰਜ ਸ਼ਿਵਰਾਜਨਪੁਰੀ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਪ੍ਰੋਗਰਾਮ ਅਫਸਰ ਤੇਜ਼ ਪ੍ਰਤਾਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਵਿਦਿਆਰਥੀਆਂ ਨੂੰ ਇਹਨਾਂ ਸ਼ਹੀਦਾਂ ਨੂੰ ਆਪਣਾ ਆਦਰਸ਼ ਮੰਨਦੇ ਹੋਏ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪਰੋਤਕ ਤੋਂ ਇਲਾਵਾ ਬਿਜਲੀ ਵਿਭਾਗ ਦੇ ਮੁਖੀ ਵਿਜੇ ਕੁਮਾਰ ਮਨਿਹਾਸ, ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਸੁਨਿਮਰਜੀਤ ਕੌਰ, ਸੁਪਰਡੰਟ ਹਰਪਾਲ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ, ਅਸਟੇਟ ਅਫਸਰ ਸਾਹਿਬ ਸਿੰਘ, ਸ਼ਾਲਿਨੀ ਮਹਾਜਨ, ਜਸਪ੍ਰੀਤ ਕੌਰ ਰਜਿੰਦਰ ਕੁਮਾਰ, ਸਹਾਇਕ ਪ੍ਰੋਗਰਾਮ ਅਫਸਰ ਸਚਿਨ ਅਠਵਾਲ, ਮਾਸਟਰ ਸੁਖਦੇਵ ਸਿੰਘ ਅਰਜਨਪੁਰ, ਅਦਿਤਿਯਾ ਬਿਰਲਾ ਐਜੂਕੇਸ਼ਨ ਟਰਸਟ ਵੱਲੋਂ ਰਮਨਦੀਪ ਕੌਰ ਅਤੇ ਮਨਵੀਰ ਕੌਰ ਆਦਿ ਵੱਲੋਂ ਵੀ ਸ਼ਹੀਦਾਂ ਦੀ ਤਸਵੀਰ ਨੂੰ ਫੁੱਲ ਭੇਟ ਕੀਤੇ ਗਏ।


 

Story You May Like