ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਦੇ ਪਿੰਡ ਮਧੀਰ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ, 24 ਮਾਰਚ : ਜਿ਼ਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਦੀ ਰਹਿਨੁਮਾਈ ਹੇਠ ਪਿੰਡ ਮਧੀਰ ਵਿਖੇ ਭਾਈ ਘਨੱਈਆ ਸੇਵਾ ਸੋਸਾਇਟੀ ਕਾਉਣੀ ਅਤੇ ਅਸ਼ੀਰਵਾਦ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ ।
ਇਸ ਕੈਂਪ ਵਿੱਚ ਡਾ ਰਿਜ਼ਵਾਨ ਅਲੀ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ ਮੋਨਾ ਰਾਣੀ ਅਤੇ ਡਾ ਰੋਬਿਨ ਗਰਗ, ਡਾ ਨਿਤਿਨ ਸੈਨ ਪਹੁੰਚੇ। ਇਸ ਕੈਂਪ ਵਿੱਚ ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਲੋੜ ਅਨੁਸਾਰ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਵੱਖ —ਵੱਖ ਪਿੰਡਾਂ ਵਿੱਚ ਲੱਗਦੇ ਰਹਿਣਗੇ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਫਤ ਸਿਹਤ ਸਹੂਲਤਾਂ ਮਿਲ ਸਕੇ। ਉਹਨਾਂ ਨੇ ਸਾਰੇ ਪਿੰਡ ਵਾਸੀਆਂ ਅਤੇ ਡਾਕਟਰ ਸਹਿਬਾਨਾਂ ਦਾ ਵੀ ਧੰਨਵਾਦ ਕੀਤਾ।