The Summer News
×
Tuesday, 21 May 2024

ਵਿਧਾਇਕ ਛੀਨਾ ਦੀ ਅਗਵਾਈ 'ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 30 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨੀ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਸਥਾਨਕ ਜ਼ੋਨ-ਡੀ ਦਫ਼ਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜੋਨ-ਬੀ ਅਤੇ ਜੋਨ-ਸੀ ਦੇ ਜੋਨਲ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


ਵਿਧਾਇਕ ਛੀਨਾ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਭਲਾਈ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।


ਉਨ੍ਹਾਂ ਓ ਐਂਡ ਐਮ ਸੈੱਲ, ਬੀ ਐਂਡ ਆਰ ਅਤੇ ਹੈਲਥ ਡਿਪਾਰਟਮੈਂਟ, ਬਿਲਡਿੰਗ ਬ੍ਰਾਂਚ ਵਾਲੇ ਸਾਰੇ ਅਧਿਕਾਰੀਆਂ ਨੂੰ ਸ਼ਖ਼ਤ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਮੌਸਮ ਆਉਣ ਤੋਂ ਪਹਿਲਾਂ ਪਹਿਲਾਂ ਰੋਡ ਤੇ ਸੀਵਰੇਜ ਸਭ ਕਲੀਅਰ ਹੋਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਸਾਫ-ਸਫਾਈ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇ।

Story You May Like