The Summer News
×
Tuesday, 21 May 2024

ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, 28 ਅਕਤੂਬਰ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਾਉਣ ਸਬੰਧੀ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ ਦੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।


ਇਸ ਮੀਟਿੰਗ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਵੱਖ ਵੱਖ ਬਲਾਕਾਂ ਦੇ ਆਏ ਹੋਏ ਸਿੱਖਿਆ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਵਿੱਚ ਲਿਖਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ 21 ਨਵੰਬਰ 2023 ਤੱਕ ਇਹ ਕਾਰਜ ਮੁਕੰਮਲ ਕਰਨ ਲਈ ਕਿਹਾ ਗਿਆ।  


ਇਸ ਦੌਰਾਨ ਡਾ. ਅਰਚਨਾ ਮਹਾਜਨ ਜ਼ਿਲ੍ਹਾ ਸਿਖਿਆ ਅਫਸਰ (ਐ. ਸਿ.) ਪਟਿਆਲਾ  ਵੱਲੋਂ ਸਮੂਹ ਅਧਿਕਾਰੀਆਂ ਨੂੰ ਇਸ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਵਾਉਣ ਦੀ ਤਾਕੀਦ ਕੀਤੀ ਗਈ ਅਤੇ ਅਗਲੇ ਕੁਝ ਦਿਨਾਂ ਤੱਕ ਇਸ ਕੰਮ ਦੇ ਮੁਕੰਮਲ ਹੋਣ ਬਾਬਤ ਸਰਟੀਫਿਕੇਟ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ।


ਇਸ ਮੌਕੇ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਉਪ ਜ਼ਿਲ੍ਹਾ ਸਿਖਿਆ ਅਫਸਰ (ਐ. ਸਿ.) ਪਟਿਆਲਾ, ਬੀ ਪੀ ਈ ਓਜ਼, ਹੰਸ ਰਾਜ, ਜਗਜੀਤ ਸਿੰਘ , ਜਸਵਿੰਦਰ ਸਿੰਘ, ਧਰਮਿੰਦਰ ਸਿੰਘ, ਮਨੋਜ ਕੁਮਾਰ, ਨੀਰੂ ਬਾਲਾ, ਪ੍ਰਿਥੀ ਸਿੰਘ, ਭਾਰਤ ਭੂਸ਼ਣ, ਬਲਜੀਤ ਕੌਰ, ਮਨਜੀਤ ਕੌਰ, ਸੁਰਜੀਤ ਸਿੰਘ, ਬਲਵਿੰਦਰ ਕੁਮਾਰ, ਪ੍ਰੇਮ ਕੁਮਾਰ, ਬੀ.ਐੱਸ.ਓਜ਼, ਲਖਵਿੰਦਰ ਕੌਲੀ, ਰਾਜਵੰਤ ਸਿੰਘ, ਡਾ. ਨਰਿੰਦਰ ਸਿੰਘ, ਜਗਜੀਤ ਸਿੰਘ ਵਾਲੀਆ, ਅਵਤਾਰ ਸਿੰਘ, ਦਲਜੀਤ ਸਿੰਘ ਆਦਿ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Story You May Like