The Summer News
×
Monday, 20 May 2024

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 17 ਮਈ: ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪਿੰਡ ਸਰਾਏ ਨਾਗਾ ਅਤੇ ਮੰਡੀ ਬਰੀਵਾਲਾ ਵਿਖੇ ਸਰਕਾਰੀ ਸਕੂਲਾਂ ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਡਿਪੂਆਂ ਦਾ ਜਾਇਜਾ ਲਿਆ।


ਚੇਤਨ ਪ੍ਰਕਾਸ਼ ਧਾਲੀਵਾਲ ਨੇ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਦਿੱਤਾ ਜਾਣ ਵਾਲਾ ਮਿੱਡ—ਡੇ ਮੀਲ ਅਤੇ ਸਮੁੱਚੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਸਰਵੇਖਣ ਉਪਰੰਤ ਸਬੰਧਿਤ ਸਕੂਲਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਰਕਾਰੀ ਮੀਨੂ ਅਨੁਸਾਰ ਸਾਫ ਸੁਥਰਾ ਖਾਣਾ ਮੁਹੱਇਆ ਕਰਵਾਇਆ ਜਾਵੇ। ਉਹਨਾਂ ਬਰੀਵਾਲਾ ਦੇ ਪ੍ਰਾਇਮਰੀ ਸਕੂਲ ਦੀ ਸਾਫ ਸਫਾਈ ਚੰਗੀ ਤਰ੍ਹਾਂ ਨਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਸਕੂਲ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਸਕੂਲ ਦੀ ਸਾਫ ਸਫਾਈ ਵੱਲ ਉਚੇਚੇ ਤੌਰ ਤੇ ਧਿਆਨ ਦਿੱਤਾ ਜਾਵੇ ।


ਉਹਨਾਂ ਆਂਗਣਵਾੜੀ ਸੈਂਟਰਾਂ ਦੇ ਸਟਾਫ ਨੂੰ ਕਿਹਾ ਕਿ ਛੋਟੇ ਬੱਚਿਆਂ ਦੀ ਖੁਰਾਕ ਤੋਂ ਇਲਾਵਾ ਪੜ੍ਹਾਈ ਵੱਲ ਵੀ ਧਿਆਨ ਦਿੱਤਾ ਜਾਵੇ। ਚੈਕਿੰਗ ਦੌਰਾਨ ਉਹਨਾਂ ਸਬੰਧਿਤ ਅਧਿਕਾਰੀਆ ਤੇ ਕਰਮਚਾਰੀਆਂ ਨੂੰ ਹਦਾਇਤ  ਕੀਤੀ ਕਿ ਭਵਿੱਖ ਵਿੱਚ ਚੈਕਿੰਗ ਦੌਰਾਨ ਅਜਿਹੀਆਂ ਉਣਤਾਈਆਂ ਕਰਨ ਵਾਲਿਆਂ ਨੂੰ ਬਖਸਿ਼ਆ ਨਹੀਂ ਜਾਵੇ। ਉਹਨਾਂ ਸਰਕਾਰੀ ਰਾਸ਼ਨ ਡਿਪੂਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਡਿਪੂ ਹੋਲਡਰਾਂ ਨੂੰ ਕਿਹਾ ਕਿ ਸਰਕਾਰ ਵਲੋਂ ਲੋੜਵੰਦ ਲਈ ਭੇਜੀ ਜਾ ਰਹੀ ਕਣਕ ਸਮੇਂ ਸਿਰ ਦਿੱਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸਤ ਨਹੀਂ ਕੀਤੀ ਜਾਵੇਗੀ ।
                                                                 

Story You May Like