The Summer News
×
Tuesday, 21 May 2024

ਮੌਸਮ ਵਿਭਾਗ ਨੇ ਜਾਰੀ ਕੀਤਾ ਚਾਰ ਦਿਨਾਂ ਲਈ ਯੈਲੋ ਅਲਰਟ

ਲੁਧਿਆਣਾ, 17  ਮਾਰਚ : ਪੰਜਾਬ ਦੇ ਮੌਸਮ ਵਿਭਾਗ ਨੇ ਸੂਬੇ ਵਿੱਚ ਆਉੰਦੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਿਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸੂਬੇ ਦੀਆਂ ਕੁਝ ਥਾਵਾਂ ਉਪਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਨੇਰੀ ਅਤੇ ਹਵਾਵਾਂ ਚੱਲਣ ਦੇ ਨਾਲ ਮੀਂਹ ਪਵੇਗਾ। 19 ਅਤੇ 20 ਮਾਰਚ ਨੂੰ ਜ਼ਿਆਦਾਤਰ ਥਾਵਾਂ ‘ਤੇ ਮੌਸਮ ਵਿਗੜਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।


ਦੂਜੇ ਪਾਸੇ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਆਉਣ ਦੀ ਵੀ ਸੰਭਾਵਨਾ ਦੱਸੀ ਗਈ ਹੈ।
ਵਿਭਾਗ ਵਲੋੰ ਮੌਸਮ ਵਿੱਚ ਇਸ ਤਬਦੀਲੀ ਦਾ ਕਾਰਨ ਪੱਛਮੀ ਗੜਬੜੀ ਦੱਸਿਆ ਗਿਆ ਹੈ।

Story You May Like