The Summer News
×
Friday, 10 May 2024

ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਰਿਪੋਰਟ ਮੰਤਰੀ ਧਾਲੀਵਾਲ ਨੇ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ। ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸੌਂਪੀ। ਰਿਪੋਰਟ ਅਨੁਸਾਰ ਮੰਤਰੀ ਧਾਲੀਵਾਲ ਨੇ ਦੱਸਿਆ ਕਿ 20 ਮਈ ਨੂੰ ਪੰਚਾਇਤ ਵਿਭਾਗ ਨੇ 3 ਮੈਂਬਰੀ ਜਾਂਚ ਟੀਮ ਬਣਾਈ ਸੀ। ਟੀਮ ਵੱਲੋਂ ਜਾਂਚ ਮੁਕੰਮਲ ਕਰ ਲਈ ਗਈ ਹੈ, ਜਿਸ ਦੀ ਰਿਪੋਰਟ ਅਗਲੇਰੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਸੌਂਪੀ ਗਈ ਹੈ।


ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ ਨੂੰ ਚੋਣ ਨਤੀਜੇ ਆਉਣ ‘ਤੇ ਫਾਈਲ ‘ਤੇ ਦਸਤਖਤ ਕੀਤੇ ਸਨ। ਇਸ ਨਾਲ ਸ਼ੱਕ ਪੈਦਾ ਹੋ ਗਿਆ। ਇਸ ਮਾਮਲੇ ਵਿੱਚ 2 ਆਈ.ਏ.ਐਸ ਅਧਿਕਾਰੀ ਅਤੇ ਸਾਬਕਾ ਮੰਤਰੀ ਸ਼ਾਮਲ ਹਨ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਨੇ ਆਪਣੀ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਸਿਟੀ ਨੂੰ ਵੇਚ ਦਿੱਤੀ ਸੀ। ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਇਸ ਜ਼ਮੀਨ ਨੂੰ ਵੇਚਣ ਲਈ ਕਰੋੜਾਂ ਰੁਪਏ ਦੀ ਠੱਗੀ ਮਾਰੀ ਗਈ ਹੈ ਅਤੇ ਕਈ ਹੋਰ ਤਕਨੀਕੀ ਖਾਮੀਆਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਵਿਭਾਗ ਦੇ 3 ਸੀਨੀਅਰ ਅਧਿਕਾਰੀਆਂ ‘ਤੇ ਆਧਾਰਿਤ ਕਮੇਟੀ ਬਣਾ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਕਿਹਾ ਸੀ।


 


Story You May Like